ਅੰਮ੍ਰਿਤਸਰ ਜ਼ਿਲ੍ਹੇ ’ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 4 ਪਾਜ਼ੇਟਿਵ ਮਾਮਲੇ ਆਏ ਸਾਹਮਣੇ

06/21/2022 10:33:23 AM

ਅੰਮ੍ਰਿਤਸਰ (ਦਲਜੀਤ) - ਕੋਰੋਨਾ ਦੇ ਮਾਮਲੇ ਇਕ ਵਾਰ ਫਿਰ ਤੋਂ ਤੇਜ਼ੀ ਫੜ ਰਹੇ ਹਨ। ਕਾਫ਼ੀ ਸਮੇਂ ਤੋਂ ਬਾਅਦ 4 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 17 ਹੋ ਗਈ ਹੈ। ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੀ ਰਫ਼ਤਾਰ ਕਾਫੀ ਘੱਟ ਗਈ ਸੀ ਪਰ ਹੁਣ ਫਿਰ 4 ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 20 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਹੁਣ ਬੱਚਿਆਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਮਾਸਕ ਲਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਜ਼ਰੂਰੀ ਹੈ। ਖੰਘ, ਜੁਕਾਮ ਅਤੇ ਬੁਖ਼ਾਰ ਦੀ ਸਥਿਤੀ ਵਿਚ ਤੁਰੰਤ ਕੋਰੋਨਾ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਰਾਹਤ ਦੀ ਗੱਲ ਇਹ ਹੈ ਕਿ ਹੁਣ ਜ਼ਿਲ੍ਹੇ ਵਿਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋ ਰਹੀ ਹੈ, ਜੋ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ ਵਿਚ ਕੋਰੋਨਾ ਦੇ ਹਲਕੇ ਜਿਹੇ ਲੱਛਣ ਹਨ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਕੋਰੋਨਾ ਵਾਰਡ ਵੀ ਬਣਾਈ ਗਈ ਹੈ। ਸਿਵਲ ਸਰਜਨ ਅਨੁਸਾਰ ਪਿਛਲੇ 20 ਘੰਟਿਆਂ ਵਿਚ 2 ਕੇਸ ਠੀਕ ਹੋਏ ਹਨ। ਜ਼ਿਲ੍ਹੇ ਵਿਚ ਰਿਕਵਰੀ ਦਰ ਵਿਚ ਵੀ ਵਾਧਾ ਹੋ ਰਿਹਾ ਹੈ। ਫਿਰ ਵੀ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
 


rajwinder kaur

Content Editor

Related News