ਕੋਰੋਨਾ ਮਹਾਮਾਰੀ ਦਰਮਿਆਨ ਤੇਜ਼ੀ ਨਾਲ ਪੈਰ ਪਸਾਰ ਰਿਹਾ ਡੇਂਗੂ, 149 ਹੋਈ ਮਰੀਜ਼ਾਂ ਦੀ ਗਿਣਤੀ

Saturday, Sep 04, 2021 - 10:32 AM (IST)

ਕੋਰੋਨਾ ਮਹਾਮਾਰੀ ਦਰਮਿਆਨ ਤੇਜ਼ੀ ਨਾਲ ਪੈਰ ਪਸਾਰ ਰਿਹਾ ਡੇਂਗੂ, 149 ਹੋਈ ਮਰੀਜ਼ਾਂ ਦੀ ਗਿਣਤੀ

ਅੰਮ੍ਰਿਤਸਰ (ਦਲਜੀਤ) - ਕੋਰੋਨਾ ਮਹਾਮਾਰੀ ਦਰਮਿਆਨ ਡੇਂਗੂ ਵੀ ਤੇਜ਼ੀ ਨਾਲ ਆਪਣੇ ਪੈਰ ਜ਼ਿਲ੍ਹੇ ’ਚ ਪਸਾਰ ਰਿਹਾ ਹੈ। ਜ਼ਿਲ੍ਹੇ ’ਚ ਬੀਤੇ ਦਿਨ 47 ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਦੇ ਬਾਅਦ ਮਰੀਜ਼ਾਂ ਦੀ ਗਿਣਤੀ 149 ਹੋ ਗਈ ਹੈ। ਦੱਸ ਦੇਈਏ ਕਿ ਪਾਸ਼ ਏਰੀਆ ’ਚ ਰਹਿਣ ਵਾਲੇ ਜ਼ਿਆਦਾਤਰ ਲੋਕ ਖੁਦ ਡੇਂਗੂ ਫੈਲਾਅ ਰਹੇ ਹਨ ਅਤੇ ਡੇਂਗੂ ਦਾ ਲਾਰਵਾ ਨਸ਼ਟ ਕਰਨ ਆਉਣ ਵਾਲੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਆਪਣੇ ਘਰਾਂ ’ਚ ਦਾਖਲ ਨਹੀਂ ਹੋਣ ਦੇ ਰਹੇ। ਉਕਤ ਲੋਕ ਉਨ੍ਹਾਂ ਨਾਲ ਮਾੜਾ ਰਵੱਈਆ ਕਰ ਰਹੇ ਹਨ। ਸਿਹਤ ਵਿਭਾਗ ਵਲੋਂ ਅਜਿਹੇ ਲੋਕਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ। ਡੇਂਗੂ ਦੇ ਜ਼ਿਆਦਾਤਰ ਇਨਫ਼ੈਕਟਿਡ ਤਰਨ ਤਾਰਨ ਰੋਡ, ਸੁਲਤਾਨਵਿੰਡ ਰੋਡ, ਅਜੀਤ ਨਗਰ, ਸ਼ਹੀਦ ਊਧਮ ਸਿੰਘ ਨਗਰ ਰਣਜੀਤ ਐਵੀਨਿਊ ਬੀ-ਬਲਾਕ ਗ੍ਰੀਨ ਐਵੇਨਿਊ ਏਅਰਪੋਰਟ ਰੋਡ ’ਚ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਪ੍ਰਭਾਵਿਤ ਉਪਰੋਕਤ ਇਲਾਕਿਆਂ ’ਚ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਲਾਰਵਾ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ


author

rajwinder kaur

Content Editor

Related News