ਅੰਮ੍ਰਿਤਸਰ ''ਚ ਕੋਰੋਨਾ ਦਾ ਕਹਿਰ ਜਾਰੀ, 14 ਹੋਰ ਪਾਜ਼ੇਟਿਵ ਮਾਮਲੇ ਆਏ ਸਾਹਮਣੇ

07/04/2020 6:30:06 PM

ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦਾ ਮੱਕੜ ਜਾਲ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਐਤਵਾਰ ਨੂੰ 14 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ ਇਕ ਹੋਰ ਮਰੀਜ਼ ਦੀ ਅੱਜ ਕੋਰੋਨਾ ਕਾਰਣ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਮਰੀਜ਼ ਬੀ-ਬਲਾਕ ਰਣਜੀਤ ਐਵੇਨਿਊ, 1 ਭਗਤ ਸਿੰਘ ਕਲੋਨੀ, ਇਕ ਰਾਜਾਸਾਂਸੀ, ਇਕ ਮਜੀਠਾ ਰੋਡ, ਇਕ ਇੰਦਰਾ ਕਲੋਨੀ, ਇਕ ਪ੍ਰੀਤ ਨਗਰ, ਜਦਕਿ ਇਕ ਮਰੀਜ਼ ਕਬੀਰ ਨਗਰ ਤੋਂ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਤਿੰਨ ਮਰੀਜ਼ ਪਹਿਲਾਂ ਹੀ ਕੋਰੋਨਾ ਦੀ ਗ੍ਰਿਫ਼ਤ 'ਚ ਆਏ ਅਨੰਦ ਨਗਰ ਦੇ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਹਨ ਜਦਕਿ ਇਕ ਹੋਰ ਮਾਮਲਾ ਸ਼ਹੀਦ ਊਧਮ ਸਿੰਘ ਕਲੋਨੀ, ਇਕ ਗੰਢਾ ਸਿੰਘ ਕਲੋਨੀ ਅਤੇ ਇਕ ਕਬੀਰ ਪਾਰਕ ਤੋਂ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ : ਬੇਅਦਬੀ ਕਾਂਡ : ਗ੍ਰਿਫ਼ਤਾਰ ਕੀਤੇ ਡੇਰਾ ਪ੍ਰੇਮੀਆਂ ਦੇ ਮਾਮਲੇ 'ਚ 'ਸਿੱਟ' ਨੂੰ ਅਦਾਲਤ ਦਾ ਝਟਕਾ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 996 'ਤੇ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 807 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਜ਼ਿਲ੍ਹੇ ਵਿਚ 48 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ। ਦੂਜੇ ਪਾਸੇ ਵੱਡੀ ਗਿਣਤੀ ਵਿਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਰੀਜ਼ਾਂ ਕਾਰਣ ਸ਼ਹਿਰ ਵਾਸੀਆਂ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, ਕਾਲ ਬਣ ਕੇ ਆਈ ਕਾਰ ਨੇ ਵਰ੍ਹਾਇਆ ਕਹਿਰ


Gurminder Singh

Content Editor

Related News