ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ, ਹੱਥਾਂ ''ਚ ਦਸਤਾਨੇ ਤੇ ਮੂੰਹ ''ਤੇ ਮਾਸਕ ਪਾ ਵੋਟ ਪਾਉਣਗੇ ਵੋਟਰ
Tuesday, Jan 18, 2022 - 04:26 PM (IST)
ਅੰਮ੍ਰਿਤਸਰ (ਦਿਲਜੀਤ) - ਅੰਮ੍ਰਿਤਸਰ ’ਚ ਲਾਗਾਤਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੇ ਸਖ਼ਤ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਕਮਿਸ਼ਨ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਹੁਣ ਕੋਈ ਵੀ ਵੋਟਰ ਬਿਨਾਂ ਦਸਤਾਨੇ ਅਤੇ ਮਾਸਕ ਪਾਏ ਈ.ਵੀ.ਐੱਮ. ਮਸ਼ੀਨ ’ਤੇ ਵੋਟ ਨਹੀਂ ਪਾ ਸਕਦਾ। ਇਸ ਦੇ ਨਾਲ ਹੀ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਬਣਾਏ ਗਏ 1156 ਬੂਥਾਂ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਕੋਰੋਨਾ ਤੋਂ ਬਚਾਉਣ ਲਈ 20 ਜਨਵਰੀ ਤੋਂ ਬੂਸਟਰ ਡੋਜ਼ ਲਗਾਈ ਜਾਵੇਗੀ। ਸਿਹਤ ਵਿਭਾਗ ਨੇ ਇਸ ਸਬੰਧ ’ਚ ਪੰਜਾਬ ਸਰਕਾਰ ਤੋਂ 10 ਲੱਖ ਮਾਸਕ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਭਾਵੁਕ ਹੋਈ ਭਗਵੰਤ ਮਾਨ ਦੀ ਮਾਂ, ਕਹੀਆਂ ਇਹ ਗੱਲਾਂ
ਜਾਣਕਾਰੀ ਮੁਤਾਬਕ ਪੰਜਾਬ 'ਚ ਇਸ ਵਾਰ ਵਿਧਾਨ ਸਭਾ ਚੋਣਾਂ ਕੋਰੋਨਾ ਮਹਾਮਾਰੀ ਦੇ ਦੌਰ 'ਚ ਹੋਣ ਜਾ ਰਹੀਆਂ ਹਨ। ਅੰਮ੍ਰਿਤਸਰ ਜ਼ਿਲ੍ਹੇ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ
ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਫ਼ੈਸਲਾ ਕੀਤਾ ਕਿ ਜ਼ਿਲ੍ਹੇ ਵਿਚ ਬਣਾਏ ਗਏ 1156 ਪੋਲਿੰਗ ਬੂਥਾਂ 'ਤੇ ਹਰੇਕ ਵੋਟਰ ਲਈ ਸਿਹਤ ਵਿਭਾਗ ਵੱਲੋਂ ਦਸਤਾਨੇ ਉਪਲਬਧ ਕਰਵਾਏ ਜਾਣਗੇ ਤੇ ਵੋਟਰਾਂ ਦੇ ਹੱਥਾਂ ਵਿਚ ਪਾ ਕੇ ਵੋਟ ਪਾਉਣਗੇ। ਸਿਹਤ ਵਿਭਾਗ ਵੱਲੋਂ ਹਰੇਕ ਕੇਂਦਰ 'ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਬਾਇਓਵੇਸਟ ਨੂੰ ਚੁੱਕਣ ਲਈ 2300 ਕਰਮਚਾਰੀ ਹਰ ਸਮੇਂ ਤਿਆਰ ਰਹਿਣਗੇ। ਇਸ ਤੋਂ ਇਲਾਵਾ 20 ਜਨਵਰੀ ਤੋਂ ਪੋਲਿੰਗ ਬੂਥਾਂ 'ਤੇ ਤਾਇਨਾਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਬੂਸਟਰ ਡੋਜ਼ ਲਗਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਸਬੰਧੀ 11 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ