ਅੰਮ੍ਰਿਤਸਰ ''ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ

Tuesday, Jun 23, 2020 - 10:43 AM (IST)

ਅੰਮ੍ਰਿਤਸਰ ''ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਲਾਗ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਔਰਤ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਲੋਹਾ ਮੰਡੀ ਦੀ ਰਹਿਣ ਵਾਲੀ ਊਸ਼ਾ ਅਰੋੜਾ (67) ਦੀ ਅੱਜ ਚੜ੍ਹਦੀ ਸਵੇਰ ਕੋਰੋਨਾ ਕਾਰਨ ਮੌਤ ਹੋ ਗਈ। ਇਥੇ ਦੱਸ ਦੇਈਏ ਕਿ ਅੰਮ੍ਰਿਤਸਰ 'ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋਂ : ਹੁਣ ਪੰਜਾਬ 'ਚ ਰੋਜ਼ਾਨਾ ਹੋਣਗੇ 13,000 ਟੈਸਟ, ਨਵੀਂਆਂ ਲੈਬਾਰਟਰੀਆਂ ਨੂੰ ਮਨਜ਼ੂਰੀ

ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,40,215 ਹੋ ਗਈ ਹੈ। ਇਸ 'ਚੋਂ 14,011 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਸਰਗਰਮ ਕੇਸ 1,78,014 ਹੈ। ਮਹਾਮਾਰੀ ਦੇ ਕਹਿਰ ਦਰਮਿਆਨ ਚੰਗੀ ਖ਼ਬਰ ਇਹ ਵੀ ਹੈ ਕਿ ਜਿੱਥੇ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਓਨੀ ਹੀ ਤੇਜ਼ ਰਫ਼ਤਾਰ ਨਾਲ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,48, 190 ਲੋਕ ਠੀਕ ਹੋ ਚੁੱਕੇ ਹਨ। 

ਇਹ ਵੀ ਪੜ੍ਹੋਂ : ਸ਼ਰਾਬ ਦੇ ਨਸ਼ੇ 'ਚ ਟੱਲੀ ਵਿਅਕਤੀ ਨੇ ਭਰਾ ਨੂੰ ਗੋਲੀਆਂ ਨਾਲ ਭੁੰਨ੍ਹਿਆ

ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕੋਰੋਨਾ ਦੇ 14,933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿੱਥੇ ਕੁੱਲ ਮਰੀਜ਼ਾਂ ਦੀ ਗਿਣਤੀ 1,35,796 ਹੋ ਗਈ ਹੈ, ਜਿਸ 'ਚੋਂ 6,283 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 67 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ। ਓਧਰ ਦਿੱਲੀ ਮਹਾਮਾਰੀ ਕਾਰਨ ਦੂਜੇ ਨੰਬਰ 'ਤੇ ਹੈ ਅਤੇ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 62 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਮਹਾਮਾਰੀ ਦੀ ਲਪੇਟ 'ਚ ਆਉਣ ਕਾਰਨ ਦਿੱਲੀ ਵਿਚ 2,233 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 36 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਅਜੇ ਸਰਗਰਮ ਕੇਸਾਂ ਦੀ ਗਿਣਤੀ 23,820 ਹੈ।


author

Baljeet Kaur

Content Editor

Related News