ਅਹਿਮ ਖ਼ਬਰ: ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ’ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ

Friday, Sep 10, 2021 - 06:45 PM (IST)

ਅੰਮ੍ਰਿਤਸਰ (ਦਲਜੀਤ) - ਅੰਮ੍ਰਿਤਸਰ ਦੇ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਜਿਥੇ ਇਕ ਪਾਸੇ ਚੌਕਸੀ ਵਧਾ ਦਿੱਤੀ, ਉਥੇ ਹੀ ਉਨ੍ਹਾਂ ਨੇ ਕੋਰੋਨਾ ਵੈਕਸੀਨ ਨਾ ਲਗਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾਈ ਹੈ। ਇਸ ਕੰਮ ਲਈ ਸਿਹਤ ਵਿਭਾਗ ਵਲੋਂ ਪੁਲਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ। ਸਿਹਤ ਵਿਭਾਗ ਅਨੁਸਾਰ ਬਿਨਾਂ ਵੈਕਸੀਨੇਸ਼ਨ ਦੇ ਜੇਕਰ ਕੋਈ ਵਿਅਕਤੀ ਵਿਆਹ ਜਾਂ ਕਿਸੇ ਪ੍ਰੋਗਰਾਮ ’ਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਨ ਸਰਜਨ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ਨੂੰ ਜ਼ਿਲ੍ਹੇ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਆਉਣ ਵਾਲਾ ਸਮਾਂ ਤਿਉਹਾਰਾਂ ਦਾ ਹੈ, ਜਿਸ ਦੇ ਸਬੰਧ ’ਚ ਵਿਭਾਗ ਵਲੋਂ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਆਹ ਜਾਂ ਕਿਸੇ ਪ੍ਰੋਗਰਾਮ ’ਚ ਜੇਕਰ ਕੋਈ ਸ਼ਖ਼ਸ ਕੋਰੋਨਾ ਦਾ ਟੀਕਾ ਲਗਾਏ ਬਿਨਾਂ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਦੇ ਨਾਲ-ਨਾਲ ਉਸ ਦੇ ਉਸੇ ਸਮੇਂ ਕੋਰੋਨਾ ਦਾ ਟੀਕਾ ਵੀ ਲਗਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)

ਸਿਵਲ ਸਰਜਨ ਨੇ ਦੱਸਿਆ ਕਿ ਇਸ ਦੇ ਲਈ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਜੂਦ ਰਹਿਣਗੀਆੰ। ਉਨ੍ਹਾਂ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਗਵਾਉਂਦਾ ਤਾਂ ਉਸ ਨੂੰ ਛੁੱਟੀ ’ਤੇ ਭੇਜ ਦਿੱਤਾ ਜਾਵੇਗਾ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਿਨ੍ਹੀ ਵੈਕਸੀਨ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਗਿਣਤੀ ’ਚ ਲਗੇਗੀ, ਉਨ੍ਹੀ ਜਲਦੀ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਅਜੇ ਤੱਕ ਸਾਰੇ ਜ਼ਿਲ੍ਹਿਆ ’ਚੋਂ ਕੋਰੋਨਾ ਵਾਇਰਸ ਦਾ ਕਹਿਰ ਖ਼ਤਮ ਨਹੀਂ ਹੋਇਆ, ਜਿਸ ਕਰਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ’ਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਕ ਦੂਜੇ ਤੋਂ ਹਮੇਸ਼ਾਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।  

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)


rajwinder kaur

Content Editor

Related News