ਅੰਮ੍ਰਿਤਸਰ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 107 ਸਾਲਾ ਬਜ਼ੁਰਗ ਨੇ ਤੋੜਿਆ ਦਮ
Friday, Jun 19, 2020 - 10:31 AM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਕਾਰਨ 107 ਸਾਲਾ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਮਰੀਜ਼ ਗੁਰੂ ਨਾਨਕ ਦੇਸਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਸੀ। ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਆਂਕੜਾ 27 ਹੋ ਚੁੱਕਾ ਹੈ।
ਇਹ ਵੀ ਪੜ੍ਹੋਂ : ਦੋ ਬੱਚਿਆਂ ਦੀ ਮਾਂ ਨੂੰ ਪਹਿਲਾਂ ਫਸਾਇਆ ਪ੍ਰੇਮ ਜਾਲ 'ਚ ਫਿਰ ਦਿੱਤਾ ਖ਼ੌਫ਼ਨਾਕ ਵਾਰਦਾਤ ਨੂੰ ਅੰਜ਼ਾਮ
ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਰਹਿਣ ਵਾਲੇ ਸਵਰਣ ਸਿੰਘ (107) ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਦਾਖਲ ਹੋਇਆ ਸੀ। ਉਸ ਦੀ ਹਾਲਤ ਸ਼ੁਰੂ ਤੋਂ ਕਾਫ਼ੀ ਗੰਭੀਰ ਸੀ। ਡਾਕਟਰਾਂ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ 'ਚ ਹੁਣ ਵੀ 3 ਮਰੀਜ਼ ਵੈਂਟੀਲੇਟਰ 'ਤੇ ਹਨ, ਜਿਨ੍ਹਾਂ ਦੀ ਹਾਲਤ ਕਾਫ਼ੀ ਗੰਭੀਰ ਹੈ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 4 ਨਵੇਂ ਕੋਰੋਨਾ ਦੇ ਮਾਮਲੇ ਵੀ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਆਂਕੜਾ ਵੱਧ ਕੇ 695 ਹੋ ਚੁੱਕਾ ਹੈ।