ਅੰਮ੍ਰਿਤਸਰ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਵਿਅਕਤੀ ਨੇ ਤੋੜਿਆ ਦਮ

Monday, Jun 15, 2020 - 11:41 AM (IST)

ਅੰਮ੍ਰਿਤਸਰ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਇਕ ਹੋਰ ਵਿਅਕਤੀ ਨੇ ਤੋੜਿਆ ਦਮ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਐਤਵਾਰ ਦੇਰ ਰਾਤ ਨੂੰ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਫੈਜਪੁਰਾ ਵਾਸੀ ਜੋਗਿੰਦਰ ਸਿੰਘ (85) ਦੀ ਮੌਤ ਹੋ ਗਈ। ਮਰੀਜ਼ ਨੂੰ ਦੋ ਦਿਨ ਪਹਿਲਾਂ ਹੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। 

ਇਹ ਵੀ ਪੜ੍ਹੋਂ : ਇਸ਼ਕ 'ਚ ਅੰਨ੍ਹੀ ਨਾਬਾਲਗ ਦੀ ਕਰਤੂਤ, ਪਰਿਵਾਰ ਨੂੰ ਨਸ਼ੀਲੀ ਚੀਜ਼ ਪਿਆ ਪ੍ਰੇਮੀ ਨਾਲ ਹੋਈ ਫਰਾਰ

ਇਥੇ ਦੱਸ ਦੇਈਏ ਕਿ ਅੰਮ੍ਰਿਤਸਰ 'ਚ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 614 ਹੋ ਚੁੱਕੀ ਹੈ ਜਦਕਿ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 418 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ 'ਚ ਚੁੱਕੇ ਹਨ। 

ਇਹ ਵੀ ਪੜ੍ਹੋਂ : ਆਸ਼ਾ ਵਰਕਰ ਨੂੰ ਡਿਊਟੀ ਕਰਨੀ ਪਈ ਮਹਿੰਗੀ, ਗੁਆਂਢੀਆਂ ਨੇ ਕੀਤਾ ਹਮਲਾ


author

Baljeet Kaur

Content Editor

Related News