ਕੋਰੋਨਾ ਵਾਇਰਸ : ਅੰਮ੍ਰਿਤਸਰ ''ਚ ਵਕੀਲਾ ਨੇ ਵੰਡੇ ਮਾਸਕ ਤੇ ਸੈਨੇਟਾਈਜ਼ਰ
Wednesday, Mar 18, 2020 - 03:09 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਦੁਨੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤੋਂ ਬਚਾਅ ਲਈ ਹੁਣ ਵਕੀਲਾਂ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਕੋਰਟ ਦੇ ਵਕੀਲਾਂ ਨੇ ਕਚਹਿਰੀ ਦੇ ਬਾਹਰ ਮਾਸਕ ਤੇ ਸੈਨੇਟਾਈਜ਼ਰ ਵੰਡੇ ਤੇ ਆਮ ਜਨਤਾ ਨੂੰ ਕੋਰਟ 'ਚ ਨਾ ਆਉਣ ਦੀ ਅਪੀਲ ਕੀਤੀ। ਵਕੀਲਾਂ ਮੁਤਾਬਕ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ 31 ਮਾਰਚ ਤੋਂ ਬਾਅਦ ਦੀਆਂ ਤਰੀਕਾਂ ਪਾਈਆਂ ਜਾਣ ਦੀ ਹਦਾਇਤ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਚਿਹਰੀ ਕੰਪਲੈਕਸ 'ਚ ਬਣੀਆਂ ਕੰਟੀਨਾਂ ਨੂੰ ਵੀ 31 ਮਾਰਚ ਤੱਕ ਬੰਦ ਕਰਨ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਸੰਕਟ: ਘਰੋਂ ਕੰਮ ਰਹੇ ਫੇਸਬੁੱਕ ਕਰਮਚਾਰੀਆਂ ਨੂੰ ਮਿਲੇਗਾ 74 ਹਜ਼ਾਰ ਦਾ ਬੋਨਸ
ਦੱਸਣਯੋਗ ਹੈ ਕਿ ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 3 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਭੀੜ-ਭਾੜ ਵਾਲੀਆਂ ਥਾਵਾਂ ਨੂੰ ਪੰਜਾਬ ਸਰਕਾਰ ਵਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਸਿਨੇਮਾ ਘਰ, ਸਕੂਲ, ਕਾਲਜ, ਸਿਵਮਿੰਗ ਪੁਲ ਸ਼ਾਮਲ ਹਨ। ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 199,394 ਕੇਸ ਸਾਹਮਣੇ ਆ ਚੁੱਕੇ ਹਨ ਜਦਕਿ 7,997 ਲੋਕਾਂ ਦੀ ਇਸ ਕਾਰਨ ਮੌਤ ਹੋ ਚੁੱਕੀ ਹੈ।