ਅੰਮ੍ਰਿਤਸਰ ''ਚ ਕੋਰੋਨਾ ਯੋਧਿਆਂ ਨੂੰ ਕੀਤਾ ਗਿਆ ਸਨਮਾਨਿਤ

Wednesday, Sep 30, 2020 - 12:44 PM (IST)

ਅੰਮ੍ਰਿਤਸਰ (ਅਨਜਾਣ) : ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਦੇਸ਼ ਦੀ ਸਭ ਤੋਂ ਵੱਡੀ ਵਿਦਿਆਰਥੀ ਸੰਸਥਾ ਏ. ਬੀ. ਵੀ. ਪੀ. ਵਲੋਂ ਕੋਰੋਨਾ ਕਾਲ ਦੌਰਾਨ ਨਿਸ਼ਕਾਮ ਸੇਵਾ ਕਰਨ ਵਾਲੇ ਡਾਕਟਰਾਂ, ਪੁਲਸ ਮੁਲਾਜ਼ਮਾਂ ਤੇ ਮੀਡੀਆ ਕਰਮੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਟਾਈਟਲ ਹੇਠ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਬੰਧਕਾਂ ਵਲੋਂ ਇੰਡੀਪੈਂਡੈਂਟ ਸਟੂਡੈਂਟਸ ਫੈਡਰੇਸ਼ਨ ਦੇ ਹੈਲਥ ਵਿੰਗ ਦੇ ਪੰਜਾਬ ਪ੍ਰਧਾਨ ਡਾਕਟਰ ਚੇਤਨ ਸ਼ਰਮਾ, ਚੌਂਕੀ ਇੰਚਾਰਜ ਜਸਪਾਲ ਸਿੰਘ ਤੇ ਪੱਤਰਕਾਰ ਬਿਕਰਮ ਗਿੱਲ ਨੂੰ ਸਨਮਾਨ ਪੱਤਰ ਅਤੇ ਇਕ-ਇਕ ਤੁਲਸੀ ਦਾ ਪੌਦਾ ਦੇ ਕੇ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ :  ਪੁਲਸ ਮੁਲਾਜ਼ਮ ਦੀ ਰਿਪੋਰਟ ਵੇਖ ਡਾਕਟਰਾਂ ਦੇ ਉੱਡੇ ਹੋਸ਼, ਖ਼ੁਦ ਵੀ ਹੋਇਆ ਮੌਕੇ ਤੋਂ ਫ਼ਰਾਰ

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਡਾਕਟਰ ਚੇਤਨ ਸ਼ਰਮਾ ਤੇ ਬਿਕਰਮ ਗਿੱਲ ਨੇ ਸੰਸਥਾ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਏ. ਬੀ. ਵੀ. ਪੀ. ਨੇ ਹਮੇਸ਼ਾਂ ਜ਼ਰੂਰਤਮੰਦਾਂ ਦੀ ਮਦਦ ਕੀਤੀ ਹੈ। ਸੰਸਥਾ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਨਮਾਨ ਦੇ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਆਪਣਾ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਸਤਿਕਾਰ ਦਿੱਤਾ ਹੈ।

ਇਹ ਵੀ ਪੜ੍ਹੋ : ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਨਾਬਾਲਗ ਕੁੜੀਆਂ ਸਮੇਤ 11 ਨੂੰ ਪੁਲਸ ਨੇ ਰੰਗੇ ਹੱਥੀਂ ਕੀਤਾ ਕਾਬੂ


Baljeet Kaur

Content Editor

Related News