ਗੌਤਮ ਗੰਭੀਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Wednesday, May 15, 2019 - 01:47 PM (IST)

ਗੌਤਮ ਗੰਭੀਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸੁਮਿਤ ਖੰਨਾ) : ਕ੍ਰਿਕਟ ਤੋਂ ਰਾਜਨੀਤੀ 'ਚ ਐਂਟਰੀ ਮਾਰਨ ਵਾਲੇ ਮਹਾਨ ਕ੍ਰਿਕਟਰ ਗੌਤਮ ਗੰਭੀਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੌਤਮ ਗੰਭੀਰ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਤੇ ਚੋਣਾਂ ਲਈ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਦਰਬਾਰ ਸਾਹਿਬ ਜ਼ਰੂਰ ਆਉਂਦੇ ਹਨ। ਇੱਥੇ ਆ ਕੇ ਉਨ੍ਹਾਂ ਨੂੰ ਆਤਮਕ ਸ਼ਾਂਤੀ ਮਿਲਦੀ ਹੈ। 
PunjabKesari
ਇੱਥੇ ਦੱਸ ਦੇਈਏ ਕਿ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਬਾਰੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। 


author

Baljeet Kaur

Content Editor

Related News