ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

Tuesday, May 03, 2022 - 03:29 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਤਰ ਮਾਰ ਕੀਤਾ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਦੇ ਨਵਾਂ ਪਿੰਡ ਦੇ ਰਹਿਣ ਵਾਲੇ ਧਰਮਜੀਤ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਆਪਣੇ ਬੱਚੇ ਦੇ ਕਤਲ ਲਈ ਪੁਲਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਮੌਕੇ ’ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਧਰਮਜੀਤ ਸਿੰਘ ਦਾ ਦਾਤਰ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਧਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਪੁਲਸ ਨੂੰ ਸੂਚਨਾ ਦਿੰਦੇ ਰਹੇ ਕਿ ਇਹ ਲੋਕ ਸਾਡੇ ਬੱਚੇ ਦਾ ਕਤਲ ਕਰ ਸਕਦੇ ਹਨ ਪਰ ਪੁਲਸ ਅਧਿਕਾਰੀ ਪਰਸ਼ੋਤਮ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਮ੍ਰਿਤਕ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸੇ ਜਨਾਨੀ ਨਾਲ ਨਜਾਇਜ਼ ਸਬੰਧਾਂ ਨੂੰ ਲੈ ਮੁਲਜ਼ਮਾਂ ਦੀ ਨੌਜਵਾਨ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਸੀ, ਜਿਸ ਨੂੰ ਲੈ ਕੇ ਕਤਲ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਸੁਖਦੇਵ ਸਿੰਘ ਜੋਬਨ ਅਤੇ ਸ਼ਮੀ ਨਾਮਕ ਨੌਜਵਾਨ ਜੋ ਇਸ ਕਤਲ ਵਿੱਚ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੀੜਤਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਅਨੁਸਾਰ ਪੁਰਾਣੀ ਰੰਜਿਸ਼ ਦੇ ਕਾਰਨ ਇਹ ਕਤਲ ਕੀਤਾ ਗਿਆ ਹੈ। ਇਨ੍ਹਾਂ ਦਾ ਕੇਸ ਪਹਿਲਾਂ ਵੀ ਚੱਲ ਰਿਹਾ ਹੈ। ਇਸ ਮਾਮਲੇ ਦੇ ਕੁਝ ਦੋਸ਼ੀ ਅਸੀਂ ਗ੍ਰਿਫ਼ਤਾਰ ਕਰ ਲਏ ਹਨ ਅਤੇ ਬਾਕੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 


 


author

rajwinder kaur

Content Editor

Related News