ਅੰਮ੍ਰਿਤਸਰ ਦੇ ਡੀ.ਸੀ ਨੇ ਸਰਕਾਰੀ ਦਫ਼ਤਰ ’ਚ ਏ.ਸੀ ਦੀ ਵਰਤੋਂ ਕਰਨ ’ਤੇ ਲਾਈ ਪਾਬੰਦੀ

Friday, Jul 02, 2021 - 03:45 PM (IST)

ਅੰਮ੍ਰਿਤਸਰ (ਵਿਪਨ ਅਰੋੜਾ) - ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਘਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਦਫ਼ਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਖੋਲ੍ਹੇ ਜਾਣ ਅਤੇ ਇਸ ਦੌਰਾਨ ਕਿਸੇ ਵੀ ਦਫ਼ਤਰ ਵਿੱਚ ਏਅਰ ਕੰਡੀਸ਼ਨਰ ਦੀ ਵਰਤੋਂ ਨਾ ਕੀਤੀ ਜਾਵੇ। ਉਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੰਦੇ ਹੋਏ ਅੱਜ ਸਵੇਰੇ ਆਪਣੇ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦੀ ਨਿੱਜੀ ਤੌਰ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਕਰਮਚਾਰੀਆਂ ਨੂੰ ਬਿਜਲੀ ਦੀ ਬਚਨ ਕਰਨ ਦੀ ਅਪੀਲ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)

ਡੀ.ਸੀ ਨੇ ਕਿਹਾ ਕਿ ਉਨ੍ਹਾਂ ਸਾਰੇ ਸਰਕਾਰੀ ਦਫ਼ਤਰਾਂ ਨੂੰ ਆਪੋ-ਆਪਣੇ ਦਫ਼ਤਰਾਂ ਵਿੱਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਗੰਭੀਰ ਹੈ, ਕਿਉਂਕਿ ਸੂਬੇ ਵਿੱਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਸਰਕਾਰੀ ਦਫ਼ਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਰਹੇਗੀ। 

ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ। ਸੋ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਹੀ ਤਰਜੀਹ ਦਿੱਤੀ ਜਾਣੀ ਹੈ। 

ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ


rajwinder kaur

Content Editor

Related News