ਡੀ. ਸੀ. ਦਫਤਰ ''ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਠੱਗੇ 12.5 ਲੱਖ
Thursday, Jul 19, 2018 - 05:12 PM (IST)
ਅੰਮ੍ਰਿਤਸਰ (ਅਰੁਣ) : ਡੀ. ਸੀ. ਦਫਤਰ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ 12.5 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਕ ਹੀ ਪਰਿਵਾਰ ਦੇ 3 ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਅਮਰਜੀਤ ਕੌਰ ਨੇ ਦੱਸਿਆ ਡੀ. ਸੀ. ਦਫਤਰ 'ਚ ਨੌਕਰੀ ਦਿਵਾਉਣ ਲਈ ਦੋਸ਼ੀਆਂ ਨੇ ਉਸ ਕੋਲੋਂ 12.5 ਲੱਖ ਰੁਪਏ ਲਏ ਸਨ ਪਰ ਨਾ ਤਾਂ ਉਨ੍ਹਾਂ ਨੇ ਨੌਕਰੀ ਦਿਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਥਾਣਾ ਕੰਟੋਨਮੈਂਟ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
