ਅੰਮ੍ਰਿਤਸਰ ਦੇ ਡੀ.ਸੀ. ਸਟਾਫ ਵਲੋਂ ਹੜਤਾਲ, ਦਿੱਤਾ 10 ਦਿਨਾਂ ਦਾ ਅਲਟੀਮੇਟਮ

06/19/2019 5:15:23 PM

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਮੰਗਲਵਾਰ ਨੂੰ ਅੰਮ੍ਰਿਤਸਰ ਡੀ.ਸੀ. ਦਫਤਰ ਦੇ ਕਰਮਚਾਰੀਆਂ ਨੇ ਹੜਤਾਲ ਸ਼ੁਰੂ ਕਰ ਦਿੱਤੀ। ਜ਼ਿਲੇ ਦੀਆਂ ਤਹਿਸੀਲਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫਤਰਾਂ 'ਚ ਵੀ ਕੰਮਕਾਜ ਠੱਪ ਰਿਹਾ। ਡੀ.ਸੀ. ਦਫਤਰ ਦੇ ਸਟਾਫ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ 10 ਦਿਨਾਂ ਦਾ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵਿਰੋਧ ਹੋ ਤੇਜ਼ ਕਰਨਗੇ। ਇਸ ਦੌਰਾਨ ਗੱਲਬਾਤ ਕਰਦਿਆਂ ਕਰਮਚਾਰੀਆਂ ਨੇ ਕਿਹਾ ਕਿ ਹੜਤਾਲ ਦੌਰਾਨ ਜੋ ਲੋਕਾਂ ਦੇ ਕੰਮ ਪ੍ਰਭਾਵਿਤ ਹੋਣਗੇ, ਉਸ ਦੇ ਲਈ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗੀਆਂ ਨੂੰ ਲੈ ਕੇ ਡੀ.ਸੀ. ਦਫਤਰ ਦੇ ਕਰਮਚਾਰੀ ਹੜਤਾਲ 'ਤੇ ਹਨ। ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਕਾਫੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਫਿਰ ਤੋਂ ਡੀ.ਸੀ. ਦਫਤਰ ਦਾ ਕੰਮ ਵਧੀਆਂ ਢੰਗ ਨਾਲ ਚੱਲ ਸਕੇ।   

Baljeet Kaur

This news is Content Editor Baljeet Kaur