ਅੰਮ੍ਰਿਤਸਰ ਤੋਂ ਦਿੱਲੀ ਲਈ ਗੋਲਡਨ ਗੇਟ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਜਥਾ, 8 ਮਾਰਚ ਨੂੰ ਹੋਵੇਗੀ ਵਿਸ਼ਾਲ ਰੈਲੀ
Friday, Mar 05, 2021 - 05:24 PM (IST)
ਅੰਮ੍ਰਿਤਸਰ (ਬਿਊਰੋ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਵੱਲੋਂ ਲਗਾਤਾਰ ਤਿੰਨ ਮਹੀਨੇ ਤੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦਿੱਲੀ ਬਾਰਡਰ ’ਤੇ ਰਹੇ ਕਿਸਾਨਾਂ ਦੇ ਧਰਨੇ ਨੂੰ ਹੋਰ ਮਜਬੂਤ ਬਣਾਉਣ ਲਈ ਕਿਸਾਨਾਂ ਦੇ ਜਥੇ ਦਿੱਲੀ ਬਾਰਡਰ ਲਈ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਕਿਸਾਨ ਜਥੇਬੰਦੀਆਂ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੀਆਂ ਹਨ, ਉਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਵੀ ਅੱਜ ਇਕ ਵਿਸ਼ਾਲ ਜਥਾ ਦਿੱਲੀ ਵੱਲ ਰਵਾਨਾ ਕੀਤਾ ਗਿਆ। ਸਾਂਝਾ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਬਾਰਡਰ ’ਤੇ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ ’ਤੇ ਵਿਸ਼ਾਲ ਜਨ ਰੈਲੀ ਆਯੋਜਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਗਮ ’ਚ ਬਦਲੀਆਂ ਖੁਸ਼ੀਆਂ : ਭੈਣ ਦਾ ਸੀ ਅੱਜ ਵਿਆਹ, ਭਰਾ ਦੀ ਸੜਕ ਹਾਦਸੇ ’ਚ ਹੋਈ ਦਰਦਨਾਕ ਮੌਤ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ 8ਵਾਂ ਜਥਾ ਦਿੱਲੀ ਵੱਲ ਨੂੰ ਰਵਾਨਾ ਹੋ ਰਿਹਾ ਹੈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਟਰੈਕਟਰ ਟਰਾਲੀਆਂ ਅੰਮ੍ਰਿਤਸਰ ਅਤੇ ਬਿਆਸ ਤੋਂ ਦਿੱਲੀ ਵੱਲ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਜਥੇ ਲਗਾਤਾਰ ਦਿੱਲੀ ਵੱਲ ਨੂੰ ਰਵਾਨਾ ਕੀਤੇ ਜਾਣਗੇ, ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣ ਅਗਲਾ ਜਥਾ ਤਰਨਤਾਰਨ ਦੀ ਧਰਤੀ ਤੋਂ ਭੇਜਾਂਗੇ। ਇਹ ਜੱਥੇ ਉਦੋਂ ਤੱਕ ਦਿੱਲੀ ਜਾਣਗੇ ਜਦੋਂ ਤੱਕ ਮੋਦੀ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਲੈਂਦੀ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਵਾਸਤੇ ਲੋਕ ਜੱਥੇ ਨੂੰ ਵਰਤੋਂ ’ਚ ਆਉਣ ਵਾਲਾ ਬਹੁਤ ਸਾਰਾ ਸਾਮਾਨ ਦੇ ਰਹੇ ਹਨ। ਕੁਝ ਲੋਕਾਂ ਵੱਲੋਂ ਸਾਨੂੰ ਅੱਜ ਵੱਡੇ ਪੱਖੇ ਵੀ ਦਿੱਤੇ ਗਏ ਹਨ, ਜੋ ਦਿੱਲੀ ’ਚ ਗਰਮੀ ਤੋਂ ਬਚਣ ਲਈ ਸਾਨੂੰ ਕਿਤੇ ਨਾ ਕਿਤੇ ਕਾਰਗਰ ਸਾਬਤ ਜ਼ਰੂਰ ਹੋਣਗੇ।
ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ