ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ਪ੍ਰੋ. ਬਡੂੰਗਰ ਨੇ ਕੀਤੀ ਲੋਕ ਅਰਪਣ

09/22/2019 4:31:39 PM

ਅੰਮ੍ਰਿਤਸਰ (ਦੀਪਕ) : ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ 'ਗੁਰੂ ਨਾਨਕ ਸਾਹਿਬ ਦਾ ਅਰਬ ਦੇਸ਼ਾਂ ਦਾ ਸਫਰਨਾਮਾ' ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਇਕ ਸੈਮੀਨਾਰ ਦੌਰਾਨ ਲੋਕ ਅਰਪਣ ਕੀਤੀ ਗਈ। ਡਾ. ਸਰਨਾ ਨੇ ਦੱਸਿਆ ਕਿ ਇਸ ਪੁਸਤਕ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਰਬ ਦੇਸ਼ਾਂ ਦੇ ਸਫਰਨਾਮੇ ਨੂੰ ਅਰਬੀ ਦੀਆਂ ਹੱਥ ਲਿਖਤਾਂ ਦੇ ਅਧਾਰ 'ਤੇ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਲਿਖਤਾਂ 'ਚ 'ਸਿਹਯਤੋ ਬਾਬਾ ਨਾਨਕ ਫਕੀਰ ਅਤੇ ਤਵਾਰੀਖ ਅਰਬ' ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਹੱਥ ਲਿਖਤਾਂ ਮੱਕਾ ਦੀ ਲਾਇਬ੍ਰੇਰੀ 'ਚ ਮੌਜੂਦ ਸਨ।

ਪੁਸਤਕ ਲੋਕ ਅਰਪਣ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਕੁਲਦੀਪ ਸਿੰਘ ਤੇੜਾ, ਸੁਖਦੇਵ ਸਿੰਘ ਭੂਰਾਕੋਹਨਾ, ਕਰਮਬੀਰ ਸਿੰਘ ਕਿਆਮਪੁਰ, ਭਗਵੰਤ ਸਿੰਘ ਧੰਗੇੜਾ, ਪ੍ਰਿੰ. ਕੁਲਵਿੰਦਰ ਸਿੰਘ, ਪ੍ਰਿੰ. ਫੁਲਵਿੰਦਰ ਸਿੰਘ, ਪ੍ਰਿੰ. ਰੁਪਿੰਦਰ ਸਿੰਘ, ਗਿਆਨੀ ਸੰਤੋਖ ਸਿੰਘ ਆਸਟਰੇਲੀਆ, ਪ੍ਰਿੰ. ਬਲਵਿੰਦਰ ਸਿੰਘ, ਵਧੀਕ ਮੈਨੇਜਰ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।


Baljeet Kaur

Content Editor

Related News