ਅੰਮ੍ਰਿਤਸਰ ''ਚ ਨਸ਼ਾ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, 1 ਗ੍ਰਿਫਤਾਰ
Sunday, Jun 23, 2019 - 04:44 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਸੀ.ਆਈ. ਏ. ਸਟਾਫ ਨੇ ਜ਼ਿਲੇ 'ਚ ਨਸ਼ਾ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਕਰਾਈਮ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਇਕ ਕੇਸ਼ਵ ਖੇੜਾ ਨਾਂ ਦੇ ਵਿਅਕਤੀ ਨੂੰ 15 ਗ੍ਰਾਮ ਹੈਰੋਇਨ, 900 ਨਸ਼ੀਲੀਆਂ ਗੋਲੀਆਂ, ਇਕ ਪਿਸਤੌਲ ਤੇ ਇਕ ਇਲੈਕਟ੍ਰੋਨਿਕ ਕੰਡੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀ ਮੁਤਾਬਕ ਉਕਤ ਦੋਸ਼ੀ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ 'ਚ ਨਸ਼ਾ ਵੇਚਣ ਦਾ ਕੰਮ ਕਰਦਾ ਸੀ। ਪੁਲਸ ਨੇ ਉਕਤ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਉਸ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।