ਅੰਮ੍ਰਿਤਸਰ : ਨਸ਼ਾ ਤਸਕਰ ਪਿਓ-ਪੁੱਤ ਗ੍ਰਿਫਤਾਰ

08/02/2019 5:28:30 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਵਲੋਂ ਨਸ਼ਾ ਤਸਕਰ ਪਿਓ-ਪੁੱਤ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਸ਼ਾ ਤਸਕਰ ਟਹਿਲ ਸਿੰਘ ਤੇ ਉਸ ਦੇ ਲੜਕੇ ਰਣਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ। ਉਕਤ ਦੋਸ਼ੀਆਂ ਦੇ ਕਬਜ਼ੇ 'ਚੋਂ 265 ਗ੍ਰਾਮ ਹੈਰੋਇਨ, 300 ਗ੍ਰਾਮ ਆਫੀਮ, 32 ਬੋਰ ਦਾ ਪਿਸਤੌਲ, 10 ਜ਼ਿੰਦਾ ਕਾਰਤੂਸ ਸਮੇਤ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। 

ਪੁਲਸ ਮੁਤਾਬਕ ਟਹਿਲ ਸਿੰਘ ਦਾ ਸਾਰਾ ਪਰਿਵਾਰ ਅਪਰਾਧ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਸਾਰੀਆਂ ਖਿਲਾਫ ਵੱਖ ਵੱਖ ਥਾਣਿਆਂ 'ਚ ਕੇਸ ਦਰਜ ਹਨ।


Baljeet Kaur

Content Editor

Related News