ਸ਼ਰਾਬ ਦੇ ਨਸ਼ੇ ''ਚ ਟੱਲੀ ASI ਨੇ ਹੁਣ ਆ ਕੀ ਕਰ ਦਿੱਤਾ, ਵੀਡੀਓ ਹੋ ਰਹੀ ਹੈ ਵਾਇਰਲ

Tuesday, Sep 08, 2020 - 01:49 PM (IST)

ਸ਼ਰਾਬ ਦੇ ਨਸ਼ੇ ''ਚ ਟੱਲੀ ASI ਨੇ ਹੁਣ ਆ ਕੀ ਕਰ ਦਿੱਤਾ, ਵੀਡੀਓ ਹੋ ਰਹੀ ਹੈ ਵਾਇਰਲ

ਅੰਮ੍ਰਿਤਸਰ (ਸੁਮਿਤ ਖੰਨਾ)  : ਪੰਜਾਬ ਪੁਲਸ ਆਪਣੇ ਕਾਰਨਾਮਿਆਂ ਕਰਕੇ ਅਕਸਰ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਕਦੇ ਆਪਣੀ ਘਟੀਆ ਕਾਰਜਪ੍ਰਣਾਲੀ ਕਰਕੇ ਅਤੇ ਕਦੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੇ। ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਗੁਮਟਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿਥੇ ਸ਼ਰਾਬ ਦੇ ਨਸ਼ੇ 'ਚ ਟੱਲੀ ਇਕ ਏ.ਐੱਸ.ਆਈ. ਵਲੋਂ ਆਪਣੇ ਸਾਥੀ ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: ਵਿਦੇਸ਼ੀ ਫਲ ਦੀ ਖੇਤੀ ਕਰ ਰਿਹੈ ਇਹ ਕਿਸਾਨ, ਦੁਨੀਆ ਭਰ 'ਚ ਹੈ ਸਭ ਤੋਂ ਮਹਿੰਗਾ (ਤਸਵੀਰਾਂ)
PunjabKesariਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਏ.ਐੱਸ.ਆਈ. ਵਿਜੇ ਕੁਮਾਰ ਵਲੋਂ ਸ਼ਰਾਬ ਦੇ ਨਸ਼ੇ 'ਚ ਆਪਣੇ ਸਾਥੀ ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।

PunjabKesariਉਸ ਖ਼ਿਲਾਫ਼ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿੱਖ ਕੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਏ.ਐੱਸ.ਆਈ. ਦਾ ਮੈਡੀਕਲ ਵੀ ਕਰਵਾਇਆ ਗਿਆ ਹੈ, ਜਿਸ 'ਚ ਸ਼ਰਾਬ ਪੀਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਸਾਹਮਣੇ ਆਏਗਾ ਉਸ ਦੇ ਆਧਾਰ 'ਤੇ ਬਾਕੀ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਕਮਰੇ 'ਚ ਚੂਹਾ ਵੇਖ ਭੜਕੀ ਪਤਨੀ ਦੀ ਹੈਵਾਨੀਅਤ, ਦੰਦਾਂ ਨਾਲ ਕੱਟ ਸੁੱਟਿਆ ਪਤੀ ਦਾ ਗੁਪਤ ਅੰਗ

PunjabKesari


author

Baljeet Kaur

Content Editor

Related News