ਗੱਡੀ ''ਤੇ ਪੁਲਸ ਦਾ ਸਟਿੱਕਰ ਲਗਾ ਕੇ ਵੇਚਦਾ ਸੀ ਨਸ਼ਾ, ਗ੍ਰਿਫਤਾਰ

02/09/2020 5:30:26 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਨੇ ਨਸ਼ੇ ਵੇਚਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਨੇ ਆਪਣੀ ਕਾਰ 'ਤੇ ਪੁਲਸ ਦਾ ਸਟਿੱਕਰ ਲਗਾਇਆ ਹੋਇਆ ਸੀ ਤੇ ਇਸੇ ਰਾਹੀਂ ਉਹ ਲੋਕਾਂ ਦੇ ਘਰਾਂ 'ਚ ਨਸ਼ਾ ਸਪਲਾਈ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤਾਂ ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਤਾਰ ਸਿੰਘ ਰਿੰਕੂ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਫਰਾਰ ਦੀ ਭਾਲ ਕੀਤੀ ਜਾ ਰਹੀ ਤੇ ਜਲਦ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Baljeet Kaur

This news is Content Editor Baljeet Kaur