ਨਸ਼ੇ ਨੇ ਫਿਰ ਨਿਗਲਿਆ ਇਕ ਨੌਜਵਾਨ, ਇਕ ਦੀ ਹਾਲਤ ਗੰਭੀਰ

Wednesday, Mar 06, 2019 - 12:07 PM (IST)

ਨਸ਼ੇ ਨੇ ਫਿਰ ਨਿਗਲਿਆ ਇਕ ਨੌਜਵਾਨ, ਇਕ ਦੀ ਹਾਲਤ ਗੰਭੀਰ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਇਕ ਹੋਟਲ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਟਲ ਦੇ ਮੈਨੇਜਰ ਨੇ ਦੱਸਿਆ ਕਿ ਦੋਵੇਂ ਨੌਜਵਾਨ ਪਟਿਆਲਾ ਤੋਂ ਆਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਕਤ ਦੋਵੇਂ ਨੌਜਵਾਨ ਕਮਰੇ 'ਚੋਂ ਬਾਹਰ ਨਹੀਂ ਨਿਕਲੇ ਤਾਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਉਪਰੰਤ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਜਦੋਂ ਦੇਖਿਆ ਤਾਂ ਇਕ ਨੌਜਵਾਨ ਜ਼ਮੀਨ 'ਤੇ ਪਇਆ ਹੋਇਆ ਸੀ ਤੇ ਉਸ ਕੋ ਨਸ਼ੇ ਦੇ ਟੀਕੇ ਵੀ ਸਨ ਜਦਕਿ ਦੂਜੇ ਨੌਜਵਾਨ ਦੀ ਬਾਥਰੂਮ 'ਚ ਹੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Baljeet Kaur

Content Editor

Related News