ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆ ਦਾ ਗੱਭਰੂ ਪੁੱਤ

11/16/2020 11:41:34 AM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਚੰਦਨ (25) ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ: ਸਿਰਫ਼ਿਰੇ ਨੇ ਨਾਬਾਲਗ ਦੇ ਗੁਪਤ ਅੰਗ 'ਚ ਭਰੀ ਹਵਾ, ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਮ੍ਰਿਤਕ ਦੇ ਭਰਾ ਸੂਰਜ ਨੇ ਬਿਆਨ ਦਰਜ ਕਰਾਏ ਕਿ ਉਸ ਦਾ ਭਰਾ ਚੰਦਨ ਨਸ਼ੇ ਕਰਨ ਦਾ ਆਦੀ ਸੀ। ਚੰਦਨ ਆਪਣੇ ਦੋਸਤ ਗੁਰਿੰਦਰ, ਜੋਤੀ ਅਤੇ ਮੇਜਰ ਨਾਲ ਮਿਲ ਕੇ ਨਸ਼ਾ ਕਰਦਾ ਸੀ। ਬੀਤੇ ਦਿਨ ਵੱਧ ਨਸ਼ਾ ਲੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ 'ਚ ਗੁਰਰਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋ ਨੌਜਵਾਨਾਂ ਦੀ ਗ੍ਰਿਫ਼ਤਾਰੀ ਬਾਕੀ ਹੈ। 

ਇਹ ਵੀ ਪੜ੍ਹੋ :ਅੰਮ੍ਰਿਤਸਰ ਦੇ ਵਾਲਮੀਕਿ ਮੰਦਿਰ ’ਤੇ ਇਕ ਭਾਈਚਾਰੇ ਦੇ ਲੋਕਾਂ ਵੱਲੋਂ ਹਮਲਾ, ਮਾਰੀਆ ਬੋਤਲਾਂ

Baljeet Kaur

This news is Content Editor Baljeet Kaur