ਨਸ਼ੇ ਨੇ ਉਜਾੜਿਆ ਪਰਿਵਾਰ, ਇਕ ਦੀ ਮੌਤ ਤੇ ਦੂਜਾ ਬੀਮਾਰ (ਵੀਡੀਓ)

07/16/2018 11:11:39 AM

ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ 'ਚ ਵਗ ਰਿਹਾ ਨਸ਼ਿਆਂ ਦਾ ਦਰਿਆ ਆਏ ਦਿਨ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਮਜੀਠਾ ਦੇ ਪਿੰਡ ਕੱਥੂਨੰਗਲ 'ਚ ਸਾਹਮਣੇ ਆਇਆ ਹੈ ਜਿਥੇ ਨਸ਼ੇ ਕਾਰਨ ਸੁਖਦੇਵ ਸਿੰਘ (35) ਦੀ ਮੌਤ ਹੋ ਗਈ। 
ਜਾਣਕਾਰੀ ਮੁਤਾਬਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ, ਜਿਸ ਕਾਰਨ ਉਸ ਦੀ ਪਤਨੀ ਵੀ ਉਸ ਨੂੰ ਛੱਡ ਕੇ ਜਾ ਚੁੱਕੀ ਸੀ। ਸੁਖਦੇਵ ਸਿੰਘ ਦਾ ਭਰਾ ਵੀ ਨਸ਼ੇ ਦਾ ਆਦੀ ਹੋਣ ਕਾਰਨ ਮੰਜੇ 'ਤੇ ਬੀਮਾਰ ਪਿਆ ਹੈ। ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਕਾਰਨ ਪਰਿਵਾਰ ਨੇ ਕੋਈ ਵੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਹੈ।