ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਏ ਬਿਕਰਮ ਮਜੀਠੀਆ (ਤਸਵੀਰਾਂ)
Thursday, Feb 10, 2022 - 01:01 PM (IST)
 
            
            ਅੰਮ੍ਰਿਤਸਰ (ਬਿਊਰੋ) - ਪੰਜਾਬ ’ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ।









 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            