ਅੰਮ੍ਰਿਤਸਰ : ਮਾਨਸਿਕ ਤੌਰ ''ਤੇ ਪ੍ਰੇਸ਼ਾਨ ਬਜ਼ੁਰਗ ਨੇ ਲਿਆ ਫਾਹਾ
Tuesday, Jul 03, 2018 - 02:17 PM (IST)

ਅੰਮ੍ਰਿਤਸਰ (ਸੰਜੀਵ) : ਪਤਨੀ ਦੀ ਜੁਦਾਈ 'ਚ ਪਤੀ ਤਿਰਲੋਚਨ ਸਿੰਘ (68) ਨਿਵਾਸੀ ਵਾਲਾ ਬਾਜ਼ਾਰ ਸੁਲਤਾਨਵਿੰਡ ਰੋਡ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਤਿਰਲੋਚਨ ਸਿੰਘ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਕ 'ਤੇ ਪ੍ਰੇਸ਼ਾਨ ਸੀ, ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪਹੁੰਚੇ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਤਿਰਲੋਚਨ ਸਿੰਘ ਦੀ ਧੀ ਸੰਦੀਪ ਕੌਰ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਉਸ ਦੀ ਮਾਂ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਦਾ ਪਿਤਾ ਅਕਸਰ ਮਾਨਸਿਕ ਤਨਾਵ 'ਚ ਰਹਿੰਦੇ ਸਨ। ਅੱਜ ਸਵੇਰੇ ਜਦੋਂ ਉਸ ਦੇ ਪਿਤਾ ਉੱਠੇ ਤਾਂ ਉਹ ਘਰ ਦੀ ਉਪਰਲੀ ਮੰਜ਼ਿਲ 'ਤੇ ਚਲੇ ਗਏ। ਜਦੋਂ ਉਹ ਵਾਪਸ ਨਹੀਂ ਆਏ ਤਾਂ ਸੰਦੀਪ ਉਨ੍ਹਾਂ ਨੂੰ ਦੇਖਣ ਗਈ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ, ਜਿਸ ਤੋਂ ਬਾਅਦ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕੀਤਾ ਤੇ ਕਮਰੇ ਦਾ ਦਰਵਾਜ਼ਾ ਤੋੜਿਆਂ ਤਾਂ ਵੇਖਿਆ ਕਿ ਉਸ ਦੇ ਪਿਤਾ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।