ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ''ਤੇ ਰਾਜਨੀਤੀ ਚਮਕਾ ਰਹੇ ਕਾਂਗਰਸੀ : ਭਾਜਪਾ (ਵੀਡੀਓ)

Monday, May 25, 2020 - 01:48 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਦਿੱਲੀ-ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਮਾਰਗ ਲੈ ਕੇ ਭਾਜਪਾ ਨੇਤਾ ਨੇ ਵੱਡਾ ਖੁਲਾਸਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਨੇਤਾ ਅਨਿਲ ਜੋਸ਼ੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਦਿੱਲੀ-ਅੰਮ੍ਰਿਤਸਰ ਕੱਟੜਾ ਐਕਸਪ੍ਰੈਸ ਮਾਰਗ 'ਚੋਂ ਕੋਈ ਵੀ ਨਹੀਂ ਕੱਢ ਸਕਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਾਂਗਰਸੀ ਸਿਰਫ ਰਾਜਨੀਤੀ ਚਮਕਾ  ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਚੀਜ਼ ਬਣੀ ਹੀ ਅੰਮ੍ਰਿਤਸਰ ਲਈ ਉਸ ਨੂੰ ਇਸ 'ਚੋਂ ਕਿਵੇਂ ਕੱਢਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ 'ਚ ਉਮੜੀ ਸੰਗਤ ਦੀ ਭੀੜ, ਜੰਮ ਕੇ ਹੋਈ ਸਮਾਜਿਕ ਦੂ੍ਰੀ ਦੀ ਉਲੰਘਣਾ

ਇਸ ਮੌਕੇ ਭਾਜਪਾ ਨੇਤਾ ਅਨਿਲ ਜੋਸ਼ੀ ਨੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਮਨਾਂ 'ਚ ਕਿਸੇ ਤਰ੍ਹਾਂ ਦਾ ਵਹਿਮ ਨਾ ਪਾਉਣ ਕਿਉਂਕਿ ਲੋਕ ਤਾਂ ਪਹਿਲਾਂ ਹੀ ਕੋਰੋਨਾ ਕਾਰਨ ਕਾਫੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅੰਮ੍ਰਿਤਸਰ ਨਾਲ ਜੁੜਿਆ ਸੀ ਤੇ ਅੱਗੇ ਵੀ ਜੁੜਿਆ ਰਹੇਗਾ।

ਇਹ ਵੀ ਪੜ੍ਹੋ : ਛੱਤ ਉਪਰੋਂ ਲੰਘਦੀਆਂ ਤਾਰਾਂ ਦੀ ਲਪੇਟ 'ਚ ਆਇਆ ਪਿਉ, ਬਚਾਉਣ ਆਏ ਪੁੱਤ ਦੀ ਵੀ ਮੌਤ


author

Baljeet Kaur

Content Editor

Related News