ਨਾਜਾਇਜ਼ ਸਬੰਧਾਂ ਦੇ ਕਾਰਨ ਪਰਿਵਾਰ ਦਾ ਕਤਲ ਕਰਨ ਵਾਲਾ ਦੋਸ਼ੀ ਗ੍ਰਿਫਤਾਰ
Saturday, Jun 22, 2019 - 04:35 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਆਪਣੇ ਹੀ ਪਰਿਵਾਰ ਦੀ ਹੱਤਿਆ ਕਰਨ ਵਾਲੇ ਮੁੱਖ ਦੋਸ਼ੀ ਹਰਵੰਤ ਸਿੰਘ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਸ਼ੀ ਨੂੰ ਕੋਰਟ 'ਚ ਪੇਸ਼ ਕਰ 4 ਦਿਨਾਂ ਰਿਮਾਂਡ ਵੀ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ 26 ਜੂਨ ਨੂੰ ਮੁੜ ਹਰਵੰਤ ਸਿੰਘ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਕ ਮਹਿਲਾ ਦਾ ਨਾਮ ਵੀ ਸਾਹਮਣੇ ਆਇਆ ਹੈ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਦੱਸ ਦੇਈਏ ਕਿ ਹਰਵੰਤ ਨੇ ਕਿਸੀ ਹੋਰ ਮਹਿਲਾ ਦੇ ਨਾਲ ਰਿਸ਼ਤਿਆਂ ਦੇ ਚਲਦਿਆਂ ਆਪਣੇ ਪਰਿਵਾਰ ਦੇ 4 ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਵਲੋਂ ਸਾਰੀਆਂ ਮ੍ਰਿਤਕ ਦੇਹਾਂ ਵੀ ਲੱਭ ਲਈਆਂ ਗਈਆਂ ਹਨ।