ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

Wednesday, Jun 17, 2020 - 12:48 PM (IST)

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਭਿੰਡੀ ਸੈਦਾ (ਗੁਰਜੰਟ) : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾ ਅਧੀਨ ਆਉਂਦੇ ਪਿੰਡ ਖੁਸੁਪੁਰਾ ਵਿਖੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਪੁਲਸ ਦੀ ਗਲਤੀ ਨਾਲ ਬੁਝ ਗਿਆ ਘਰ ਦਾ ਚਿਰਾਗ, ਸੁਸਾਇਡ ਨੋਟ 'ਚ ਬਿਆਨਿਆ ਦਰਦ

ਜਾਣਕਾਰੀ ਮੁਤਾਬਕ ਕਿਸਾਨ ਬਲਜੀਤ ਸਿੰਘ (34) ਪੁੱਤਰ ਜਸਬੀਰ ਸਿੰਘ ਵਾਸੀ ਖੁਸੁਪੁਰਾ ਨੇ ਬੈਂਕ ਤੋਂ ਕਾਫ਼ੀ ਕਰਜ਼ਾ ਲਿਆ ਹੋਇਆ ਸੀ, ਜਿਸ ਨੂੰ ਥੋੜ੍ਹੀ ਜ਼ਮੀਨ ਹੋਣ ਕਾਰਨ ਮੋੜਨਾ ਮੁਸ਼ਕਲ ਹੋ ਗਿਆ ਸੀ। ਇਸ ਲਈ ਉਸ ਨੇ ਬਾਅਦ 'ਚ ਇਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਨਾ ਸ਼ੁਰੂ ਕੀਤਾ ਪਰ ਪਿਛਲੇ 3 ਮਹੀਨਿਆਂ ਤੋਂ ਕੰਪਨੀ ਵਲੋਂ ਤਨਖ਼ਾਹ ਨਾਂ ਮਿਲਣ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕੋਰੋਨਾ ਨਾਲ ਇਕ ਹੋਰ ਮੌਤ, ਜ਼ਿਲ੍ਹੇ 'ਚ ਮੌਤਾਂ ਦਾ ਆਂਕੜਾ ਹੋਇਆ 25


author

Baljeet Kaur

Content Editor

Related News