1.42 ਲੱਖ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋਵੇਗਾ : ਸਿੱਧੂ

Monday, Jan 28, 2019 - 07:35 AM (IST)

1.42 ਲੱਖ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਮੁਆਫ ਹੋਵੇਗਾ : ਸਿੱਧੂ

ਅੰਮ੍ਰਿਤਸਰ (ਨੀਰਜ, ਕਮਲ) : ਜ਼ਿਲਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਜਲੰਧਰ ਵਿਚ 4572 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਪੀਣ ਲਈ ਦਿੱਤਾ ਜਾਵੇਗਾ। 

ਕਰਜ਼ਾ ਮੁਆਫੀ ਯੋਜਨਾ ਦੀ ਗੱਲ ਕਰਦੇ ਹੋਏ ਸਿੱਧੂ ਨੇ ਕਿਹਾ  ਕਿ ਹੁਣ ਤਕ ਸਵਾ 4 ਲੱਖ ਕਿਸਾਨਾਂ ਦਾ 3452 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ ਅਤੇ 1.42 ਲੱਖ ਕਿਸਾਨਾਂ ਦਾ 1009 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਪ੍ਰਦੂਸ਼ਣ ਕੰਟਰੋਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੀ ਗੱਲ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਡੀ. ਸੀ. ਕਮਲਦੀਪ ਸਿੰਘ ਸੰਘਾ ਦੀਆਂ ਕੋਸ਼ਿਸ਼ਾਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਨਾਲ ਹਵਾ ਦੀ ਕੁਆਲਟੀ ਵਿਚ 30 ਫੀਸਦੀ ਸੁਧਾਰ ਹੋਇਆ ਹੈ। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 3500 ਦੇ ਕਰੀਬ ਨੌਜਵਾਨਾਂ ਨੂੰ ਖੁਦ ਰੋਜ਼ਗਾਰ ਦੇ ਕਾਬਲ ਬਣਾ ਚੁੱਕਾ ਹੈ ਤੇ 1800 ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ 55000 ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ।


author

Baljeet Kaur

Content Editor

Related News