ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

Friday, Apr 24, 2026 - 12:36 PM (IST)

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਅੰਮ੍ਰਿਤਸਰ(ਜਸ਼ਨ)- ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ (ਪੋਸਕੋ)-ਕਮ-ਫਾਸਟ ਟ੍ਰੈਕ ਅਦਾਲਤ ਵੱਲੋਂ ਇਕ ਮਹੱਤਵਪੂਰਨ ਫੈਸਲਾ ਸੁਣਾਉਂਦਿਆਂ ਮੁਲਜ਼ਮ ਸਤਨਾਮ ਸਿੰਘ ਉਰਫ ਮਨੂ  ਨੂੰ ਮੁਕੱਦਮਾ ਨੰਬਰ 81/2024, ਅਧੀਨ ਧਾਰਾ 65(2)/64(1) ਬੀ.ਐੱਨ.ਐੱਸ. ਅਤੇ 6 ਪੋਸਕੋ ਐਕਟ ’ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਮੁਲਜ਼ਮ ਨੂੰ ਕੁਦਰਤੀ ਜ਼ਿੰਦਗੀ ਦੇ ਅੰਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਨਾਲ ਹੀ 1 ਲੱਖ ਰੁਪਏ ਜੁਰਮਾਨਾ ਵੀ ਲਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਫੈਸਲੇ ਅਨੁਸਾਰ 17 ਜੁਲਾਈ 2024 ਨੂੰ ਜਦੋਂ ਪੀੜਤਾ ਦੀ ਮਾਤਾ ਘਰ ਮੌਜੂਦ ਨਹੀਂ ਸੀ, ਉਸ ਸਮੇਂ ਮੁਲਜ਼ਮ ਨੇ ਆਪਣੀ ਨਾਬਾਲਗ ਧੀ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕੀਤਾ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ। ਮੁਲਜ਼ਮ ਫੜੇ ਜਾਣ ਤੋਂ ਪਹਿਲਾਂ 2 ਸਾਲਾਂ ਤੋਂ ਲਗਾਤਾਰ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰ ਰਿਹਾ ਸੀ। ਇਸ ਤੋਂ ਇਲਾਵਾ ਮੁਲਜ਼ਮ ਵੱਲੋਂ ਪੀੜਤਾ ਨੂੰ ਧਮਕੀ ਦਿੱਤੀ ਗਈ ਕਿ ਉਹ ਇਸ ਘਟਨਾ ਬਾਰੇ ਕਿਸੇ ਨੂੰ ਨਾ ਦੱਸੇ। ਹੇਠਲੀ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਕੁਦਰਤੀ ਜ਼ਿੰਦਗੀ ਦੇ ਅੰਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਅਦਾਲਤ ਨੇ ਆਪਣੇ ਫੈਸਲੇ ਰਾਹੀਂ ਸਮਾਜ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਨਾਬਾਲਗਾਂ ਨਾਲ ਹੋਣ ਵਾਲੇ ਅਜਿਹੇ ਗੰਭੀਰ ਅਪਰਾਧਾਂ ਪ੍ਰਤੀ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ’ਚ ਕਿਸੇ ਵੀ ਨਾਬਾਲਗ ਬੱਚੇ ਨਾਲ ਅਜਿਹੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News