ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
Tuesday, Mar 22, 2022 - 04:48 PM (IST)
ਗੁਰੂ ਕਾ ਬਾਗ (ਰਾਕੇਸ਼ ਭੱਟੀ) - ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਅਨੈਤਪੁਰਾ ਵਿਖੇ ਗੁੱਜਰਾਂ ਅਤੇ ਜ਼ਿਮੀਂਦਾਰਾਂ ਦੇ ਦਰਮਿਆਨ ਹੋਈ ਲੜਾਈ ਦੌਰਾਨ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਲੱਗਣ ਕਾਰਨ 2 ਗੁੱਜਰਾਂ ਦੀ ਮੌਤ ਹੋ ਗਈ, ਜਦਕਿ ਦੋਵਾਂ ਧਿਰਾਂ ਦੇ 10 ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ
ਇਸ ਘਟਨਾ ਸੰਬੰਧੀ ਗੁੱਜਰ ਭਾਈਚਾਰੇ ਦੇ ਮੱਖਣਦੀਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਬੱਚੇ ਰੇਹੜਾ ਲੈ ਕੇ ਪੱਠੇ ਲੈਣ ਜਾ ਰਹੇ ਸਨ। ਦੂਜੇ ਪਾਸਿਓਂ ਜ਼ਿਮੀਂਦਾਰਾਂ ਵੱਲੋਂ ਰਸਤੇ ਉੱਪਰ ਟਰੈਕਟਰ ਟਰਾਲੀ ਲਿਆਂਦੀ ਜਾ ਰਹੀ ਸੀ। ਇਸ ਦੌਰਾਨ ਰਾਹ ਨਾ ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਪੈਦਾ ਹੋ ਗਿਆ। ਤਕਰਾਰ ਇੰਨਾ ਵਧ ਗਿਆ ਕਿ ਲੜਾਈ ਦਾ ਰੂਪ ਧਾਰਨ ਕਰ ਗਿਆ। ਇਸੇ ਦੌਰਾਨ ਜਿਮੀਂਦਾਰਾਂ ਦੇ ਮੁੰਡਿਆਂ ਜਿਸ ਵਿਚ ਅੰਗਰੇਜ਼ ਸਿੰਘ, ਸਿਮਰਨ ਸਿੰਘ, ਬਲਜਿੰਦਰ ਸਿੰਘ ਬਿੱਲਾ ਸ਼ਾਮਲ ਸਨ, ਉਨ੍ਹਾਂ ਦੇ ਹੱਥਾਂ ਵਿੱਚ ਪਿਸਤੌਲ ਅਤੇ 315 ਬੋਰ ਦੀ ਰਾਈਫਲ ਸੀ। ਉਨ੍ਹਾਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਗੋਲੀਆਂ ਲੱਗਣ ਕਾਰਨ ਗੁੱਜਰ ਸੁਰਮਦੀਨ ਉਰਫ ਸੁਰਮੂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਅਲੀ ਪੁੱਤਰ ਦਹੀਆ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਮੌਤ ਹੋ ਗਈ। ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਰਵਿੰਦਰਪਾਲ ਸਿੰਘ ਅਤੇ ਪੁਲਸ ਥਾਣਾ ਮਜੀਠਾ ਦੇ ਐੱਸ.ਐੱਚ.ਓ. ਹਰਸੰਦੀਪ ਸਿੰਘ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਸ ਨੇ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ