ਪੰਜ ਤਖਤ ਸਾਹਿਬਾਨ ਦੀ ਯਾਤਰਾ ''ਤੇ ਨਿਕਲੇ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

Wednesday, Oct 09, 2019 - 04:25 PM (IST)

ਪੰਜ ਤਖਤ ਸਾਹਿਬਾਨ ਦੀ ਯਾਤਰਾ ''ਤੇ ਨਿਕਲੇ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖਤ ਸਾਹਿਬਾਨ ਦੀ ਯਾਤਰਾ 'ਤੇ ਨਿਕਲੇ ਤਿੰਨ ਨੌਜਵਾਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ। ਦੱਸ ਦੇਈਏ ਕਿ ਇਹ ਨੌਜਵਾਨ ਪੰਜ ਤਖਤਾਂ ਦੀ ਯਾਤਰਾ ਮੋਟਰਸਾਈਕਲਾਂ 'ਤੇ ਕਰ ਰਹੇ ਹਨ। ਇਨ੍ਹਾਂ ਨੇ ਜ਼ਮਸ਼ੇਦਪੁਰ ਟਾਟਾਨਗਰ ਤੋਂ 1 ਅਕਤੂਬਰ ਨੂੰ ਆਪਣੀ ਯਾਤਰਾ ਆਰੰਭ ਕੀਤੀ ਅਤੇ ਬੀਤੇ ਕੱਲ•8 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਹ ਨੌਜਵਾਨ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਮੁੱਖ ਸਕੱਤਰ  ਰੂਪ ਸਿੰਘ ਨੂੰ ਮਿਲੇ, ਜਿਥੇ ਇਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਇਹ ਨੌਜਵਾਨ 3 ਅਕਤੂਬਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ 7 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਮੁਕੰਮਲ ਕਰ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਦਾ ਮੰਤਵ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਜਵਾਨਾਂ ਅੰਦਰ ਉਤਸ਼ਾਹ ਪੈਦਾ ਕਰਨਾ ਹੈ। ਉਹ ਚਾਹੁੰਦੇ ਹਨ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ 'ਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਹੋਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ਸਹਿਯੋਗ ਅਤੇ ਸਨਮਾਨ ਲਈ ਧੰਨਵਾਦ ਕੀਤਾ।


author

Baljeet Kaur

Content Editor

Related News