ਰੰਜਿਸ਼ ਦੇ ਚੱਲਦਿਆਂ ਸਾਬਕਾ ਅਕਾਲੀ ਸਰਪੰਚ ਦੇ ਘਰ ‘ਤੇ ਹਮਲਾ

Monday, Jul 13, 2020 - 05:20 PM (IST)

ਰੰਜਿਸ਼ ਦੇ ਚੱਲਦਿਆਂ ਸਾਬਕਾ ਅਕਾਲੀ ਸਰਪੰਚ ਦੇ ਘਰ ‘ਤੇ ਹਮਲਾ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਮੀਰਾ ਕੋਰਟ ’ਚ ਸਾਬਕਾ ਅਕਾਲੀ ਸਰਪੰਚ ਕਸ਼ਮੀਰ ਸਿੰਘ ਦੇ ਘਰ ’ਤੇ 20 ਦੇ ਕਰੀਬ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਾਰਾਂ ਨੇ ਪਹਿਲਾਂ ਇੱਟਾ ਪੱਥਰਾਂ ਨਾਲ ਹਮਲਾ ਕੀਤਾ ਤੇ ਫਿਰ ਤਿੰਨ ਰਾਊਂਡ ਫਾਈਰ ਕੀਤੇ। ਜਵਾਬੀ ਕਾਰਵਾਈ ‘ਚ ਛੱਤ ‘ਤੇ ਖੜ੍ਹੇ ਸਰਪੰਚ ਦੇ ਪਰਿਵਾਰ ਵਲੋਂ ਵੀ ਹਮਲਾਵਰਾਂ ‘ਤੇ ਇੱਟਾਂ ਰੋੜੇ ਵਰ੍ਹਾਏ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋਂ: ਸੇਰ ਨੂੰ ਟੱਕਰਿਆ ਸਵਾ ਸੇਰ, ਲਾਈਨਮੈਨ ਦੇ ਚਲਾਨ ਦਾ ਬਦਲਾ, ਥਾਣੇ ਦੀ ਬਿਜਲੀ ਕੱਟ ਕੇ ਕੀਤਾ 1.45 ਲੱਖ ਜੁਰਮਾਨਾ

ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਪਰਿਵਾਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਮਨਪ੍ਰੀਤ ਸਿੰਘ ਨਾਂ ਦੇ ਨੌਜਵਾਨ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਵੀ ਉਨ੍ਹਾਂ ਦੇ ਪੁੱਤਰ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਤੇ ਹੁਣ ਦੂਜੀ ਵਾਰ ਉਨ੍ਹਾਂ ਦੇ ਘਰ ‘ਤੇ ਵੱਡੀ ਗਿਣਤੀ ‘ਚ ਹਮਲਾਵਰਾਂ ਵਲੋਂ ਧਾਵਾ ਬੋਲਿਆ ਗਿਆ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋਂ: ਸੁਖਬੀਰ ਨੇ ਡੇਰਾ ਸਾਧ ਨੂੰ ਮੁਆਫ਼ੀ ਦੇ ਕੇ ਕੀਤੀ ਸੌਦੇਬਾਜ਼ੀ : ਵੇਰਕਾ


author

Baljeet Kaur

Content Editor

Related News