ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਚੈਲੰਜ

10/30/2020 9:29:32 AM

ਅੰਮ੍ਰਿਤਸਰ(ਅਨਜਾਣ, ਸੁਮਿਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਕਲਗੀਧਰ ਵਿਖੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਲੰਘੀ 24 ਅਕਤੂਬਰ ਦੇ ਸ਼੍ਰੋਮਣੀ ਕਮੇਟੀ ਦੇ ਕਾਰੇ ਨੂੰ ਨੰਗਾ ਕਰਦਿਆਂ ਚੈਲੰਜ ਕੀਤਾ ਕਿ ਉਹ 7 ਨਵੰਬਰ ਨੂੰ ਦੁਪਹਿਰ 11 ਤੋਂ 3 ਵਜੇ ਤਕ ਘੰਟਾ ਘਰ ਦੇ ਬਾਹਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਕੀਮਤੀ ਸਰਮਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਹਿਸਾਬ ਮੰਗਣ ਲਈ ਧਰਨੇ 'ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤਾ ਚੈਲੰਜ ਕਿ ਉਹ ਅੱਗੇ ਤੋਂ ਕਿਸੇ ਵੀ ਜਥੇਬੰਦੀ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਧਰਨਾ ਜਾਂ ਮੋਰਚਾ ਨਹੀਂ ਲਾਉਣ ਦੇਣਗੇ, ਉਸੇ ਦਾ ਜਵਾਬ ਦੇਣ ਲਈ ਮੈਂ ਧਰਨਾ ਦੇਣ ਆ ਰਿਹਾ ਹਾਂ। ਜੇਕਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਖੂਨ ਦੀ ਪਿਆਸੀ ਹੈ ਤਾਂ ਅਸੀਂ ਉਨ੍ਹਾਂ ਨੂੰ ਆਪਣੇ ਖੂਨ ਨਾਲ ਰਜਾਵਾਂਗੇ।

ਇਹ ਵੀ ਪੜ੍ਹੋ : ਕਾਂਗਰਸ ਤੇ ਕੇਂਦਰ 'ਤੇ ਵਰ੍ਹੇ ਸੁਖਬੀਰ ਬਾਦਲ, ਕਿਹਾ- ਦੋਵਾਂ ਨੇ ਮਿਲ ਕੇ ਕਿਸਾਨਾਂ ਨਾਲ ਕੀਤਾ ਧੋਖਾ

ਉਨ੍ਹਾਂ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਉਸ ਦਿਨ 3 ਵਜੇ ਤਕ ਉਨ੍ਹਾਂ ਦੀ ਉਡੀਕ ਕਰਨਗੇ ਅਤੇ ਜੇ ਉਹ ਨਾ ਆਏ ਤਾਂ ਉਹ ਮੀਡੀਆ ਸਾਹਮਣੇ ਉਨ੍ਹਾਂ ਦੇ ਕਾਲੇ ਚਿੱਠੇ ਨੂੰ ਨੰਗਿਆ ਕਰਨਗੇ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਸੰਗਤਾਂ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਧੱਕੇਸ਼ਾਹੀ ਬਾਰੇ ਇਕ ਵੀ ਲਫ਼ਜ਼ ਨਾ ਬੋਲਣਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੌਮ ਲਈ ਗੈਰ-ਜ਼ਿੰਮੇਵਾਰੀ ਦਾ ਸਬੂਤ ਪੇਸ਼ ਕਰਦਾ ਹੈ।ਲੋਕ ਇਨਸਾਫ਼ ਪਾਰਟੀ (ਲਿਪ) ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਨੇ ਕਿਹਾ 'ਲਿਪ' ਅਤੇ ਅੰਮ੍ਰਿਤਸਰ ਦੀਆਂ ਸੰਗਤਾਂ ਵੱਲੋਂ ਸਿੰਘ ਸਾਹਿਬ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ


Baljeet Kaur

Content Editor Baljeet Kaur