ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ

Saturday, Dec 14, 2019 - 12:45 PM (IST)

ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ 14 ਦਸੰਬਰ 1920 ਤੋਂ ਪੰਜਾਬ ਤੇ ਪੰਥ ਦੀ ਸੇਵਾ ਨਿਭਾ ਰਹੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੀਆਂ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਾਹਿਬਾਨ ਸਮੇਤ ਸਮੂਹ ਪੰਜਾਬੀਆਂ ਨੂੰ ਵਧਾਈਆਂ। ਆਓ ਸੇਵਾ ਨੂੰ ਆਧਾਰ ਬਣਾ ਕੇ 2020 'ਚ ਆ ਰਹੀ ਪਾਰਟੀ ਦੀ ਸਥਾਪਨਾ ਸ਼ਤਾਬਦੀ ਵੱਲ੍ਹ ਕਦਮ ਵਧਾਈਏ।

PunjabKesari

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਅਕਾਲ ਪੁਰਖ ਦੀ ਕੋਟਿਨ-ਕੋਟਿ ਸ਼ੁਕਰਗੁਜ਼ਾਰ ਹਾਂ ਕਿ 1920 ਤੋਂ ਪੰਜਾਬ ਤੇ ਪੰਥ ਦੀ ਸੇਵਾ ਕਰਨ ਵਾਲੀ ਜੱਥੇਬੰਦੀ ਦੇ ਮਹਾਨ ਕਾਰਜਾਂ 'ਚ ਤਿਲ-ਫੁੱਲ ਹਿੱਸਾ ਪਾਉਣ ਦਾ ਸੁਭਾਗ ਮੈਨੂੰ ਵੀ ਮਿਲਿਆ ਹੈ। ਸਨਮਾਨਯੋਗ ਅਹੁਦੇਦਾਰ, ਵਰਕਰ ਸਾਹਿਬਾਨ ਤੇ ਸਮਰਥਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ।

PunjabKesari


author

Baljeet Kaur

Content Editor

Related News