ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼
Monday, Jul 11, 2022 - 07:42 PM (IST)

ਅੰਮ੍ਰਿਤਸਰ (ਜਸ਼ਨ) : ਅੰਮ੍ਰਿਤਸਰ ਦੀ ਪੁਰਾਣੀ ਸਬਜ਼ੀ ਮੰਡੀ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਥੇ ਕੂੜੇ ਦੇ ਢੇਰ 'ਚੋਂ ਕਾਲੇ ਕੱਪੜਿਆਂ 'ਚੋਂ ਅੱਠ ਮਹੀਨੇ ਦੇ ਬੱਚੇ ਦੀ ਲਾਸ਼ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਰਾਮ ਬਾਗ ਦੀ ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਬੱਚੇ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਦੂਜੇ ਪਾਸੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਨਗਰ ਨਿਗਮ 'ਚ ਬਤੌਰ ਸੁਪਰਵਾਈਜ਼ਰ ਦਾ ਕੰਮ ਕਰਦਾ ਹੈ। ਬੀਤੇ ਦਿਨ ਸਵੇਰੇ 10:30 ਵਜੇ ਉਹ ਪੁਰਾਣੀ ਸਬਜ਼ੀ ਮੰਡੀ ਨੇੜੇ ਪੁਲ 'ਤੇ ਸ਼ਹਿਰ ਦਾ ਕੂੜਾ ਲੋਡ ਕਰ ਰਿਹਾ ਸੀ। ਉਸ ਨੂੰ ਉਸੇ ਕੂੜੇ 'ਚੋਂ ਕਾਲੇ ਕੱਪੜੇ 'ਚ ਕੋਈ ਚੀਜ਼ ਪਈ ਹੋਈ ਮਿਲੀ। ਜਦੋਂ ਉਸ ਨੇ ਕਾਲੇ ਕੱਪੜੇ ਨੂੰ ਖੋਲ੍ਹਿਆ ਤਾਂ ਉਸ ਵਿੱਚ ਅੱਠ ਮਹੀਨੇ ਦੇ ਬੱਚੇ ਦੀ ਲਾਸ਼ ਪਈ ਸੀ। ਪੁਲਸ ਨੇ ਉਕਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ