ਪੱਤਰਕਾਰਾਂ ਤੋਂ ਬੱਚਦੇ ਨਜ਼ਰ ਆਏ ਗਿਆਨੀ ਗੁਰਬਚਨ ਸਿੰਘ

10/19/2018 12:31:35 PM

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤਾ ਗਿਆ ਅਸਤੀਫਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਉਨ੍ਹਾਂ ਤੋਂ ਪੱਤਰਕਾਰਾਂ ਨੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਪੱਤਰਕਾਰਾਂ ਤੋਂ ਬੱਚਦੇ ਹੋਏ ਨਜ਼ਰ ਆਏ। 

ਇਸ ਦੌਰਾਨ ਪੱਤਰਕਾਰਾਂ ਨਾਲ ਮਾਮੂਲੀ ਗੱਲ ਕਰਦਿਆਂ ਉਨ੍ਹਾਂ ਨੇ ਇਹੀਂ ਕਿਹਾ ਕਿ ਜੋ ਉਨ੍ਹਾਂ ਨੇ ਪ੍ਰੈੱਸ ਨੋਟ 'ਚ ਲਿਖਿਆ ਹੈ, ਉਹ ਹੀ ਸਭ ਮੰਨਿਆ ਜਾਵੇ ਤੇ ਇਸ ਤੋਂ ਇਲਾਵਾ ਉਹ ਕੁਝ ਨਹੀਂ ਕਹਿਣਾ ਚਾਹੁੰਦੇ। ਦੱਸ ਦਈਏ ਕਿ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਵੱਡੇਰੀ ਉਮਰ ਦਾ ਹਵਾਲਾ ਦਿੰਦਿਆਂ ਜਥੇਦਾਰੀ ਤੋਂ ਵੀਰਵਾਰ ਅਸਤੀਫਾ ਦੇ ਦਿੱਤਾ ਸੀ, ਜੋ ਕੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।


Related News