ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਖਾਲਸਾ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

08/19/2020 3:26:04 PM

ਅੰਮ੍ਰਿਤਸਰ (ਅਨਜਾਣ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੇ ਸਮੁੱਚੇ ਖ਼ਾਲਸਾ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵੀਡੀਓ ਰਾਹੀਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਮਹਾਨ ਪਾਵਨ ਦਿਹਾੜਾ ਹੈ ਜਦੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਦੁਆਰਾ ਰਾਮਸਰ ਸਾਹਿਬ ਦੇ ਰਮਣੀਕ ਪਵਿੱਤਰ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਭਾਈ ਗੁਰਦਾਸ ਜੀ ਤੋਂ ਲਿਖਵਾਇਆ ਤੇ ਅੱਜ ਦੇ ਦਿਨ ਭਾਦੋਂ ਸੁਦੀ ਏਕਮ ਸੰਮਤ 1661 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਕੀਤਾ ਤੇ ਹੁਕਮਨਾਮਾ ਲਿਆ। ਇਸੇ ਦਿਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਗ੍ਰੰਥੀ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਉਹ ਹੈ ਜੋ ਗੁਰੂ ਸਾਹਿਬ ਦੀ ਤਾਬਿਆ ਬੈਠ ਕੇ ਸੰਗਤਾਂ ਨੂੰ ਗੁਰਬਾਣੀ ਬੋਧ ਕਰਵਾਉਂਦਾ ਹੈ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਾਅਦ ਗ੍ਰੰਥੀ ਸਿੰਘ ਦਾ ਵੀ ਸਤਿਕਾਰ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਨਾਲ ਇਕ ਹੋਰ ਵਿਅਕਤੀ ਦੀ ਮੌਤ, 6 ਦਿਨਾਂ ਪਹਿਲਾਂ ਹੀ ਘਰ ਆਇਆ ਸੀ ਨੰਨ੍ਹਾ ਮਹਿਮਾਨ


Baljeet Kaur

Content Editor

Related News