ਵੱਡੀ ਵਾਰਦਾਤ : ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਤਾਰਿਆ ਮੌਤ ਦੇ ਘਾਟ

Sunday, Jun 10, 2018 - 10:31 AM (IST)

ਵੱਡੀ ਵਾਰਦਾਤ : ਲੜਕੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਤਾਰਿਆ ਮੌਤ ਦੇ ਘਾਟ

ਅੰਮ੍ਰਿਤਸਰ/ਅਜਨਾਲਾ (ਸੰਜੀਵ, ਬਾਠ) : ਲੜਕੀ ਨੂੰ ਅਗਵਾ ਕਰਕੇ ਲਿਜਾਣ ਤੇ ਉਸ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਸ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਕਤਲ, ਅਗਵਾ ਤੇ ਕੁਕਰਮ ਦਾ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 19 ਸਾਲ ਦੀ ਲੜਕੀ ਆਪਣੀ ਮਾਤਾ ਨੂੰ ਕੱਪੜੇ ਖਰੀਦਣ ਦਾ ਕਹਿ ਕੇ ਘਰੋਂ ਗਈ ਸੀ ਪਰ ਵਾਪਸ ਨਹੀਂ ਪਰਤੀ। ਕਰੀਬ 20 ਦਿਨਾਂ ਬਾਅਦ ਇਕ ਗ੍ਰੰਥੀ ਨੇ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਤੁਹਾਡੀ ਲੜਕੀ ਨੂੰ ਇਕ ਵਿਅਕਤੀ ਨੇ ਮੌਤ ਦੇ ਘਾਟ ਉਤਾਰ ਦਿੱਤਾ ਹੈ, ਜਿਸ ਦੀ ਮ੍ਰਿਤਕ ਦੇਹ ਹਸਪਤਾਲ 'ਚ ਪਈ ਹੈ।  
ਜਾਣਕਾਰੀ ਮੁਤਾਬਕ ਦੋਸ਼ੀ ਲੜਕੀ ਨੂੰ ਅਗਵਾ ਕਰਕੇ ਲੈ ਗਿਆ ਸੀ ਤੇ ਗੈਰ-ਕਾਨੂੰਨੀ ਤੌਰ 'ਤੇ ਆਪਣੇ ਕੋਲ ਰੱਖ ਕੇ ਉਸ ਨਾਲ ਕੁਕਰਮ ਕਰ ਰਿਹਾ, ਜਿਸ ਤੋਂ ਬਾਅਦ ਦੋਸ਼ੀ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


Related News