ਵਿਆਹ ਤੋਂ ਪਹਿਲਾਂ ਲੜਕੀ ਨਾਲ ਬਣਾਏ ਸਰੀਰਕ ਸਬੰਧ, ਤਲਾਕ ਹੋਣ ''ਤੇ ਕੀਤਾ ਜਬਰ-ਜ਼ਨਾਹ

Sunday, Jul 21, 2019 - 11:40 AM (IST)

ਵਿਆਹ ਤੋਂ ਪਹਿਲਾਂ ਲੜਕੀ ਨਾਲ ਬਣਾਏ ਸਰੀਰਕ ਸਬੰਧ, ਤਲਾਕ ਹੋਣ ''ਤੇ ਕੀਤਾ ਜਬਰ-ਜ਼ਨਾਹ

ਅੰਮ੍ਰਿਤਸਰ (ਸੰਜੀਵ) : ਵਿਆਹ ਤੋਂ ਪਹਿਲਾਂ ਲੜਕੀ ਨਾਲ ਪ੍ਰੇਮ ਸਬੰਧ ਬਣਾਉਣ ਅਤੇ ਤਲਾਕ ਹੋਣ 'ਤੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਥਾਣਾ ਖਿਲਚੀਆਂ ਦੀ ਪੁਲਸ ਨੇ ਜਸਪਾਲ ਸਿੰਘ ਵਾਸੀ ਵਡਾਲਾ ਕਲਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੇ ਪੀੜਤ ਔਰਤ ਦੀ ਮੈਡੀਕਲ ਜਾਂਚ ਕਰਵਾ ਕੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੀੜਤ ਔਰਤ ਨੇ ਪੁਲਸ ਨੂੰ ਦੱਸਿਆ ਕਿ ਉਕਤ ਮੁਲਜ਼ਮ ਮੋਟਰਸਾਈਕਲਾਂ ਦੀ ਏਜੰਸੀ 'ਚ ਕੰਮ ਕਰਦਾ ਸੀ ਅਤੇ ਉਸ ਦੇ ਘਰ ਆਉਣਾ-ਜਾਣਾ ਸੀ। ਮੁਲਜ਼ਮ ਉਸ ਨੂੰ ਆਪਣੀਆਂ ਗੱਲਾਂ ਦੇ ਝਾਂਸੇ ਵਿਚ ਲੈ ਗਿਆ ਅਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਲੱਗਾ। ਕੁਝ ਸਮੇਂ ਬਾਅਦ ਫਰਵਰੀ 2019 'ਚ ਮੁਲਜ਼ਮ ਪਿੱਛੇ ਹਟ ਗਿਆ ਅਤੇ ਉਸ ਦਾ ਵਿਆਹ ਹੋ ਗਿਆ ਹੈ। ਵਿਆਹ ਦੇ ਕੁਝ ਸਮੇਂ ਬਾਅਦ ਉਸ ਦੇ ਪਤੀ ਨੂੰ ਮੁਲਜ਼ਮ ਬਾਰੇ ਪੂਰੀ ਜਾਣਕਾਰੀ ਹੋ ਗਈ ਅਤੇ 4 ਮਹੀਨੇ ਬਾਅਦ ਉਸ ਦੇ ਪਤੀ ਨੇ ਉਸ ਨੂੰ ਤਲਾਕ ਦੇ ਦਿੱਤਾ। 9 ਜੂਨ 2019 ਨੂੰ ਉਹ ਘਰ ਵਿਚ ਇਕੱਲੀ ਸੀ ਕਿ ਉਕਤ ਮੁਲਜ਼ਮ ਜਬਰੀ ਉਸ ਦੇ ਘਰ 'ਚ ਦਾਖਲ ਹੋ ਗਿਆ ਅਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਹੁਣ ਮੁਲਜ਼ਮ ਉਸ ਨਾਲ ਵਿਆਹ ਕਰਨ ਤੋਂ ਮੁੱਕਰ ਗਿਆ ਹੈ।


author

Baljeet Kaur

Content Editor

Related News