ਅੰਮ੍ਰਿਤਸਰ : 14 ਸਾਲਾ ਕੁੜੀ ਨਾਲ ਜਬਰ-ਜ਼ਨਾਹ

05/05/2019 9:20:03 AM

ਅੰਮ੍ਰਿਤਸਰ (ਸੰਜੀਵ) : ਅੰਮ੍ਰਿਤਸਰ 'ਚ ਇਕ 14 ਸਾਲਾ ਲੜਕੀ ਨਾਲ ਇਖ ਵਿਅਕਤੀ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਦੀ ਮਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ 14 ਸਾਲਾ ਲੜਕੀ ਘਰੋਂ ਰਾਤ 8 ਵਜੇ ਦੁਕਾਨ 'ਤੇ ਸਾਮਾਨ ਲੈਣ ਗਈ। ਇਸੇ ਦੌਰਾਨ ਉਕਤ ਮੁਲਜ਼ਮ ਉਸ ਦੀ ਲੜਕੀ ਨੂੰ ਘਰ ਆਉਂਦੇ ਸਮੇਂ ਜਬਰੀ ਫੜ ਕੇ ਨਹਿਰ ਕੰਢੇ ਲੈ ਗਿਆ, ਜਿਥੇ ਉਸ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਪੀੜਤ ਲੜਕੀ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News