ਅੰਮ੍ਰਿਤਸਰ : 4 ਸਾਲ ਦੀ ਮਾਸੂਮ ਨਾਲ ਜਬਰ-ਜ਼ਨਾਹ

07/13/2019 10:13:23 AM

ਅੰਮ੍ਰਿਤਸਰ (ਸੰਜੀਵ) : ਜ਼ਿਲਾ ਦਿਹਾਤੀ ਦੇ ਥਾਣਾ ਅਟਾਰੀ ਅਧੀਨ ਇਕ ਪਿੰਡ 'ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਸ. ਪੀ. ਦਿਹਾਤੀ ਵਿਕਰਮਜੀਤ ਦੁੱਗਲ ਪੂਰੇ ਪੁਲਸ ਬਲ ਨਾਲ ਮੌਕੇ 'ਤੇ ਪੁੱਜੇ ਅਤੇ ਸਕੂਲ ਦੀ ਸਫਾਈ ਸੇਵਿਕਾ ਅਤੇ ਇਕ ਅਧਿਆਪਕ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਸਕੂਲ 'ਚ ਲੱਗੇ ਸਾਰੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੰਗੀ ਤਰ੍ਹਾਂ ਖੰਗਾਲ ਰਹੀ ਹੈ ਅਤੇ ਸਾਹਮਣੇ ਆਉਣ ਵਾਲੀ ਹਰ ਸੱਚਾਈ ਦੀ ਜਾਂਚ ਚੱਲ ਰਹੀ ਹੈ। ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੱਚੀ ਆਪਣੇ ਘਰ ਪਹੁੰਚੀ ਅਤੇ ਉਸ ਦੀ ਮਾਂ ਨੇ ਉਸ ਦੇ ਕੱਪੜਿਆਂ 'ਤੇ ਕੁੱਝ ਧੱਬੇ ਦੇਖੇ, ਜਿਸ ਨੇ ਪੁਲਸ ਨੂੰ ਸੂਚਿਤ ਕੀਤਾ।

ਇਸ ਸਬੰਧੀ ਐੱਸ. ਪੀ. ਦਿਹਾਤੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਵਿਚ ਪੁਲਸ ਹਰ ਪਹਿਲੂ 'ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ।


Baljeet Kaur

Content Editor

Related News