ਪ੍ਰੇਮੀ ਨੇ ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ ਤਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Jun 11, 2020 - 05:17 PM (IST)

ਪ੍ਰੇਮੀ ਨੇ ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ ਤਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਅੰਮ੍ਰਿਤਸਰ (ਸੁਮਿਤ ਖੰਨਾ) :  ਅੰਮ੍ਰਿਤਸਰ 'ਚ ਇਕ ਕੁੜੀ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਰੂਹ ਕੰਬਾਊ ਖੁਲਾਸਾ, ਪੁੱਤ ਨੇ ਮਾਂ ਨਾਲ ਮਿਲ ਪਹਿਲਾਂ ਪਿਓ ਦੀਆਂ ਕੱਢੀਆਂ ਅੱਖਾਂ ਫਿਰ ਕੀਤਾ ਕਤਲ

ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਸ਼ਿਵਮ ਨਾਮ ਦੇ ਮੁੰਡੇ ਨੂੰ ਪਿਆਰ ਕਰਦੀ ਸੀ ਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਉਨ੍ਹਾਂ ਦੱਸਿਆ ਕਿ ਸ਼ਿਵਮ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸੋਸ਼ਣ ਕੀਤਾ ਤੇ ਬਾਅਦ 'ਚ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਇਸੇ ਪਰੇਸ਼ਨੀ ਦੇ ਚੱਲਦਿਆਂ ਅੱਜ ਉਸ ਨੇ ਘਰ 'ਚ ਹੀ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਇਆ ਹਰਚੋਵਾਲ ਦਾ ਗੁਰਚਰਨ ਸਿੰਘ


author

Baljeet Kaur

Content Editor

Related News