ਮਾਸੀ ਘਰ ਰਹਿ ਰਹੀ 16 ਸਾਲਾ ਕੁੜੀ ਨੇ ਲਿਆ ਫਾਹਾ (ਵੀਡੀਓ)

9/14/2020 3:46:38 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਨਾਬਾਲਗ ਕੁੜੀ ਵਲੋਂ ਸ਼ੱਕੀ ਹਲਾਤਾਂ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਖ਼ਿਲਾਫ਼ ਵੱਡੀ ਕਾਰਵਾਈ, ਯੂ-ਟਿਊਬ ਚੈਨਲ ਪੂਰੀ ਤਰ੍ਰਾਂ ਕੀਤਾ ਬਲਾਕ

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਸਿਮਰਨ ਕੌਰ (16) ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਆਪਣੀ ਮਾਸੀ ਘਰ ਰਹਿੰਦੀ ਸੀ। ਉਸ ਨੇ ਬੀਤੀ ਰਾਤ ਘਰ 'ਚ ਫ਼ਾਹਾ ਲੈ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਉਸ ਦਾ ਕਿਸੇ ਨਾਲ ਕੋਈ ਲੜਾਈ-ਝਗੜਾ ਨਹੀਂ ਵੀ ਨਹੀਂ ਸੀ ਤੇ ਨਾ ਹੀ ਉਸ ਕੋਲੋਂ ਕੋਈ ਸੁਸਾਇਡ ਨੋਟ ਮਿਲਿਆ ਹੈ। ਦੂਜੇ ਪਾਸੇ ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਤ ਦੀ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ, ਜਾਂਚ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਡਾਕੀਆ ਘਰ 'ਚ ਦੇ ਗਿਆ ਪਾਸਪੋਰਟ, ਵੇਖ ਪਰਿਵਾਰ ਦੇ ਉਡ ਗਏ ਹੋਸ਼


Baljeet Kaur

Content Editor Baljeet Kaur