GNDU ਯੂਨੀਵਰਸਿਟੀ ਸ਼ੁਰੂ ਕਰੇਗੀ 4 ਸਾਲਾ ਬੈਚੂਲਰ ਕੋਰਸ

Saturday, Jan 09, 2021 - 02:49 PM (IST)

GNDU ਯੂਨੀਵਰਸਿਟੀ ਸ਼ੁਰੂ ਕਰੇਗੀ 4 ਸਾਲਾ ਬੈਚੂਲਰ ਕੋਰਸ

ਅੰਮਿ੍ਰਤਸਰ (ਸੰਜੀਵ): ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ. ਐੱਨ. ਡੀ. ਯੂ. ) ਯੂ. ਜੀ. ਸੀ. ਦੀ ਨਵੀਂ ਸਿੱਖਿਆ ਨੀਤੀ ਤਹਿਤ ਆਪਣੇ ਕਾਲਜਾਂ ’ਚ ਚਾਰ ਸਾਲਾ ਬੈਚੂਲਰ ਕੋਰਸ ਸ਼ੁਰੂ ਕਰਨ ਜਾ ਰਹੀ ਹੈ। ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ’ਚ ਸੈਨੇਟ ਮੈਂਬਰਾਂ ਵਲੋਂ ਇਸ ਨੂੰ ਸਰਵ-ਸੰਮਤੀ ਨਾਲ ਸਹਿਮਤੀ ਦੇ ਦਿੱਤੀ ਗਈ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਜਿੱਥੇ ਯੂਨੀਵਰਸਿਟੀ ਭਵਿੱਖ ਦੀਆਂ ਚੁਣੌਤੀਆਂ ਨੂੰ ਸਾਹਮਣੇ ਰੱਖ ਕੇ ਡਿਜ਼ੀਟਲਾਈਲੇਸ਼ਨ ਲਈ ਅੱਗੇ ਵਧ ਰਹੀ ਹੈ, ਉਥੇ ਹੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਪ੍ਰਤੀ ਵਚਨਬੱਧ ਹੈ, ਜਿਸਦੇ ਤਹਿਤ ਆਨਲਾਈਨ ਵੱਖ-ਵੱਖ ਪੰਜਾਬੀ ਕੋਰਸ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਐਲਾਨ: ਇਸ ਸਾਲ ਪੰਜਾਬ ਨੂੰ ਮਿਲਣਗੀਆਂ ਨਵੀਆਂ ਬੱਸਾ, ਮਿਨੀ ਬੱਸਾਂ ਨੂੰ ਜਾਰੀ ਹੋਣਗੇ ਪਰਮਿਟ

ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਚੇਚੇ ਤੌਰ ’ਤੇ ਹਾਜ਼ਰ ਸਨ, ਉਥੇ ਹੀ ਪੰਜਾਬ ਸਰਕਾਰ ਵਲੋਂ ਨਵ-ਨਿਯੁਕਤ ਸੈਨੇਟ ਮੈਂਬਰਾਂ ਦੀ ਹਾਜ਼ਰੀ ’ਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਸ. ਐੱਸ. ਬਹਿਲ ਵਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ, ਜਦੋਂਕਿ ਰਜਿਸਟਰਾਰ ਡਾ. ਕੇ. ਐੱਸ. ਕਾਹਲੋਂ ਨੇ ਏਜੰਡਾ ਪੇਸ਼ ਕਰਦਿਆਂ ਦੱਸਿਆ ਕਿ ਵਿਦੇਸ਼ੀ ਵਿਦਿਆਰਥੀ ਸਲਾਹਕਾਰ ਕਮੇਟੀ ਦੀਆਂ ਸਿਫਾਰਸ਼ਾਂ ਤਹਿਤ ਅੰਤਰਰਾਸ਼ਟਰੀ ਵਿਦਿਆਰਥੀ ਸੈੱਲ ਦੀ ਸਥਾਪਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਦਾ ਮੁੱਖ ਮਕਸਦ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲਿਆਂ ਅਤੇ ਹੋਰ ਕਾਰਵਾਈਆਂ ਨੂੰ ਆਈ. ਸੀ. ਸੀ. ਆਰ. ਦੇ ਨਿਰਦੇਸ਼ਾਂ ਅਨੁਸਾਰ ਨੇਪਰੇ ਚਾੜਨਾ ਹੈ।

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਨੇ ਕੈਪਟਨ ਨੂੰ ਲਿਆ ਨਿਸ਼ਾਨੇ ’ਤੇ, ਦੋਹਰੀ ਚਾਲ ਨਾ ਚੱਲਣ ਦੀ ਕਹੀ ਗੱਲ

ਵਾਈਸ ਚਾਂਸਲਰ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਤੋਂ ਜੋ ਬਣਦਾ ਫ਼ੰਡ ਹੈ ਰਿਲੀਜ਼ ਕਰਵਾਉਣ, ਜਿਸ ’ਤੇ ਰੰਧਾਵਾ ਨੇ ਭਰੋਸਾ ਦਿੱਤਾ ਕਿ ਇਸ ਯੂਨੀਵਰਸਿਟੀ ਨੂੰ ਇਸ ਖਿੱਤੇ ਦੀ ਹੀ ਨਹੀਂ ਸਗੋਂ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ’ਚ ਪੰਜਾਬ ਸਰਕਾਰ ਦੀ ਜੋ ਵੀ ਭੂਮਿਕਾ ਹੈ, ਉਹ ਨਿਭਾਉਣ ਲਈ ਤਿਆਰ ਹੈ। ਇਸ ਤੋਂ ਬਾਅਦ ਸੈਨੇਟ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਅਤੇ ਹੋਰ ਨਵ-ਨਿਯੁਕਤ ਮੈਂਬਰਾਂ ਨੇ ਉਚੇਰੀ ਸਿੱਖਿਆ ਦੇ ਖੇਤਰ ’ਚ ਯੂਨੀਵਰਸਿਟੀ ਨੂੰ ਹੋਰ ਵੀ ਉਭਾਰਨ ਲਈ ਅਹਿਮ ਸੁਝਾਅ ਦਿੱਤੇ। ਉਘੇ ਪੱਤਰਕਾਰ ਅਤੇ ਨਵ-ਨਿਯੁਕਤ ਸੈਨੇਟ ਮੈਂਬਰ ਸਤਨਾਮ ਮਾਣਕ ਵਲੋਂ ਐੱਮ. ਏ. ਪੰਜਾਬੀ ਨੂੰ ਆਧੁਨਿਕ ਲੋੜਾਂ ਅਨੁਸਾਰ ਢਾਲਣ ਅਤੇ ਏਸ਼ੀਆ ’ਚ ਸਥਿਤ ਸਾਰੇ ਦੇਸ਼ਾਂ ਨਾਲ ਚੰਗੇ ਸਬੰਧ ਬਣਾਉਣ ਲਈ ਸੈਂਟਰ ਸਥਾਪਤ ਕਰਨ ਲਈ ਦਿੱਤੇ ਸੁਝਾਅ ਨੂੰ ਵੀ ਪ੍ਰਵਾਨ ਕੀਤਾ ਗਿਆ।

ਇਹ ਵੀ ਪੜ੍ਹੋ: ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਨੇ ‘ਬਰਡ ਫਲੂ’ ਦੀ ਰੋਕਥਾਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰੋ. ਬਹਿਲ ਨੇ 2021 ’ਚ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਹੀ ਆਰਕੀਟੈਕਟ ਵਿਭਾਗ ਵਲੋਂ ਡਿਜ਼ਾਇਨ ਕੀਤੇ ਗਏ ਇੰਟਰਫੇਥ ਸਟੱਡੀ ਸੈਂਟਰ ਦਾ ਉਦਘਾਟਨ ਹੋ ਜਾਵੇਗਾ ਅਤੇ ਇਸ ਦੇ ਡਿਜ਼ਾਇਨ ਨੂੰ ਪੰਜਾਬ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ। 432 ਕਰੋਡ਼ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸੈਂਟਰ ਲਈ 175 ਕਰੋਡ਼ ਰੁਪਏ ਦੀ ਪਹਿਲੀ ਕਿਸ਼ਤ ਪ੍ਰਾਪਤ ਹੋ ਗਈ ਹੈ। ਇਸ ਇੰਟਰਫੇਥ ਸਟੱਡੀ ਸੈਂਟਰ ਵਿਚ ਜਿੱਥੇ ਸਾਰੇ ਧਰਮਾਂ ਦਾ ਅਧਿਐਨ ਹੋਵੇਗਾ, ਉੱਥੇ ਹੀ ਇਕ ਸਿਫਨੀ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ, ਜਿਸ ਵਿਚ ਸਾਰੇ ਧਰਮਾਂ ਦੇ ਧਾਰਮਿਕ ਸੰਗੀਤ ਦੀ ਪੇਸ਼ਕਾਰੀ ਹੋਵੇਗੀ।


author

Baljeet Kaur

Content Editor

Related News