ਪਾਕਿ ਅੰਦਰ ਸਿੱਖ ਵਿਰਾਸਤੀ ਇਮਾਰਤ ਢਾਹੁਣ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ

05/28/2019 9:34:49 AM

ਅੰਮ੍ਰਿਤਸਰ(ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਨਾਰੋਵਾਲ ਵਿਚ ਪੁਰਾਤਨ ਇਤਿਹਾਸਕ ਇਮਾਰਤ ਗੁਰੂ ਨਾਨਕ ਮਹਿਲ ਨੂੰ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਇਕ ਪਾਸੇ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ, ਜਦਕਿ ਦੂਸਰੇ ਪਾਸੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਨੂੰ ਪਾਕਿਸਤਾਨ ਅੰਦਰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਨੂੰ ਸੰਭਾਲਣ ਲਈ ਪਾਕਿਸਤਾਨ ਅੰਦਰ ਲਾਪ੍ਰਵਾਹੀ ਵਰਤੀ ਜਾ ਰਹੀ ਹੈ।

ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਸਥਿਤ ਸਿੱਖ ਵਿਰਾਸਤ ਦੀ ਸੁਰੱਖਿਆ ਤੇ ਸਾਂਭ-ਸੰਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਔਕਾਫ ਬੋਰਡ ਦੇ ਚੇਅਰਮੈਨ ਨੂੰ ਪੱਤਰ ਵੀ ਲਿਖਣਗੇ ਤਾਂ ਜੋ ਸਿੱਖ ਵਿਰਾਸਤ ਨੂੰ ਸੁਰੱਖਿਅਤ ਕੀਤਾ ਜਾ ਸਕੇ।

cherry

This news is Content Editor cherry