ਸ਼ਾਰਟ-ਸਰਕਟ ਕਾਰਨ ਕਰਿਆਨੇ ਦੀ ਦੁਕਾਨ ''ਚ ਲੱਗੀ ਭਿਆਨਕ ਅੱਗ
Thursday, Feb 14, 2019 - 04:01 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਕਾਲੇ 'ਚ ਬੀਤੀ ਰਾਤ ਘਰ 'ਚ ਬਣੀ ਕਰਿਆਨੇ ਦੀ ਦੁਕਾਨ 'ਚ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਇਹ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ 60000 ਦੀ ਨਕਦੀ, ਜੋ ਉਨ੍ਹਾਂ ਨੇ ਆਪਣੀ ਕੁੜੀ ਦੇ ਵਿਆਹ ਲਈ ਰੱਖੀ ਹੋਈ ਸੀ ਸੜ ਕੇ ਸੁਆਹ ਹੋ ਗਈ।