ਗੁਰਦੁਆਰੇ ਦੀ ਗੋਲਕ ''ਚੋਂ ਪੈਸੇ ਚੋਰੀ ਕਰਨ ਦੇ ਦੋਸ਼ ''ਚ ਦੋ ਪਾਠੀ ਗ੍ਰਿਫਤਾਰ

Wednesday, Jul 10, 2019 - 12:38 PM (IST)

ਗੁਰਦੁਆਰੇ ਦੀ ਗੋਲਕ ''ਚੋਂ ਪੈਸੇ ਚੋਰੀ ਕਰਨ ਦੇ ਦੋਸ਼ ''ਚ ਦੋ ਪਾਠੀ ਗ੍ਰਿਫਤਾਰ

ਅੰਮ੍ਰਿਤਸਰ : ਸ਼ਹੀਦ ਬਾਬਾ ਦੀਪ ਸਿੰਘ ਨਾਲ ਸਬੰਧਤ ਗੁਰਦੁਆਰਾ ਸ਼ਹੀਦਾਂ 'ਚੋਂ ਗੋਲਕ ਚੋਰੀ ਕਰਨ ਦੇ ਦੋਸ਼ ਦੇ ਮਾਮਲੇ 'ਚ ਦੋ ਪਾਠੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਕਮਰੇ 'ਚ ਚਲ ਰਹੇ ਅਖੰਡ ਪਾਠ ਦੌਰਾਨ ਰਾਤ ਨੂੰ ਗੋਲਕ 'ਚੋਂ ਪੈਸੇ ਚੋਰੀ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀ ਨਾਮਜ਼ਦ ਕੀਤੇ ਗਏ ਸਨ, ਜਿਨ੍ਹਾਂ 'ਚੋਂ ਦੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਪਾਠੀ ਹਨ। 

ਇਹ ਮਾਮਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਤੇ ਗੁਰਦੁਆਰਾ ਸ਼ਹੀਦਾਂ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦੇ ਇੰਚਾਰਜ ਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਨਾਮਜ਼ਦ ਕੀਤੇ ਗਏ ਤਿੰਨ ਵਿਅਕਤੀਆਂ 'ਚ ਹਰਜਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ ਤੇ ਗੁਰਦੀਪ ਸਿੰਘ ਸ਼ਾਮਲ ਹਨ, ਜਿਨ੍ਹਾਂ ਖਿਲਾਫ ਥਾਣਾ ਸੀ ਡਿਵੀਜ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਕੋਲੋਂ ਗੋਲਕ 'ਚੋਂ ਚੋਰੀ ਕੀਤੇ 710 ਰੁਪਏ ਹੀ ਬਰਾਮਦ ਕੀਤੇ ਹਨ।


author

Baljeet Kaur

Content Editor

Related News