ਗੁਰਦੁਆਰਾ ਕਰਤਾਰਪੁਰ ਸਾਹਿਬ ''ਤੇ ਭਾਈ ਲੌਂਗੋਵਾਲ ਦਾ ਵੱਡਾ ਬਿਆਨ

Thursday, Nov 05, 2020 - 03:41 PM (IST)

ਗੁਰਦੁਆਰਾ ਕਰਤਾਰਪੁਰ ਸਾਹਿਬ ''ਤੇ ਭਾਈ ਲੌਂਗੋਵਾਲ ਦਾ ਵੱਡਾ ਬਿਆਨ

ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀਰਵਾਰ ਨੂੰ ਪਾਕਿਸਤਾਨ ਸਥਿਤ ਸਿੱਖਾਂ ਦੇ ਇਤਿਹਾਸਕ ਧਾਰਮਿਕ ਸਥਾਨ ਕਰਤਾਰਪੁਰ ਸਾਹਿਬ ਦਾ ਪ੍ਰਬੰਧਨ ਆਈ.ਐੱਸ.ਆਈ. ਸੰਗਠਨ ਦੇ ਐਕਿਊ ਟਰੱਸਟੀ ਪ੍ਰਾਪਟੀ ਬੋਰਡ (ਈ.ਟੀ.ਪੀ.ਬੀ.) ਨੂੰ ਸੌਂਪਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਗੈਰ ਸਿੱਖਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿ ਸਰਕਾਰ ਨੂੰ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ ਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਸਿੱਖ ਧਰਮ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਨੂੰ ਪਤਾ ਹੁੰਦਾ ਹੈ ਕਿ ਕਿਸ ਤਰ੍ਹਾਂ ਮਰਿਆਦਾ ਨੂੰ ਕਾਇਮ ਰੱਖਣਾ ਹੈ ਕਿਉਂਕਿ ਜਿਨ੍ਹਾਂ ਨੂੰ ਮਰਿਆਦਾ ਬਾਰੇ ਨਹੀਂ ਪਤਾ ਉਹ ਕਿਵੇਂ ਵਧੀਆ ਪ੍ਰਬੰਧ ਕਰ ਸਕਦੇ ਹਨ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਸੇਵਾ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਤੀ ਜਾਂਦੀ ਹੈ ਤਾਂ ਅਸੀਂ ਪ੍ਰਬੰਧ ਕਰਨ ਲਈ ਤਿਆਰ ਹਾਂ।

ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼

ਭਾਈ ਲੌਂਗੋਵਾਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਕੋਈ ਅਜਿਹਾ ਸਥਾਨ ਨਹੀਂ ਹੈ, ਜਿਥੋ ਅਸੀਂ ਕਮਾਈ ਕੀਤੀ ਜਾਵੇ ਸਗੋਂ ਇਹ ਤਾਂ ਸ਼ਰਧਾ ਤੇ ਆਸਥਾ ਨਾਲ ਜੁੜਿਆ ਹੋਇਆ ਸਥਾਨ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਅੰਤ੍ਰਿਗ ਕਮੇਟੀ ਵਲੋਂ ਬੈਠਕ ਕੀਤੀ ਜਾ ਰਹੀ ਹੈ, ਜਿਸ 'ਚ ਮਤਾ ਪਾਇਆ ਜਾਵੇਗਾ। ਇਸ ਦੇ ਨਾਲ ਪਾਕਿਸਤਾਨ ਦੇ ਅੰਬੈਸਡਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਿੱਠੀ ਲਿਖ ਕੇ ਭੇਜੀ ਜਾਵੇਗੀ।

ਇਹ ਵੀ ਪੜ੍ਹੋ : ਕੈਪਟਨ ਨੇ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਈ. ਡੀ. ਤੇ ਆਮਦਨ ਕਰ ਦੇ ਨੋਟਿਸ ਭੇਜਣ ਦੇ ਸਮੇਂ 'ਤੇ ਚੁੱਕੇ ਸਵਾਲ


author

Baljeet Kaur

Content Editor

Related News